ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ ਹੋਈ 806992  ਮੀਟਰਕ ਟਨ ਕਣਕ ਦੀ ਖ਼ਰੀਦ- ਡਿਪਟੀ ਕਮਿਸ਼ਨਰ

Ferozepur

ਫਿਰੋਜ਼ਪੁਰ, 4 ਮਈ 2024:

            ਜ਼ਿਲ੍ਹੇ ਵਿੱਚ ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਜ਼ਿਲ੍ਹੇ ਵਿੱਚ ਬੀਤੀ ਸ਼ਾਮ ਤੱਕ 824429 ਮੀਟਰਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 806992 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਅਤੇ 

ਕਣਕ ਦੀ ਖਰੀਦ ਬਦਲੇ ਕਿਸਾਨਾਂ ਦੇ ਖਾਤਿਆਂ ਵਿੱਚ 1805.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕੀਤਾ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕੀ ਹੁਣ ਤੱਕ ਮੰਡੀਆਂ ਵਿੱਚ ਪੁੱਜੀ ਕਣਕ ਵਿੱਚੋਂ 97.88 ਪ੍ਰਤੀਸ਼ਤ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਹੋਈ ਕੁੱਲ ਕਣਕ ਦੀ ਖ਼ਰੀਦ ਵਿਚੋਂ ਪਨਗ੍ਰੇਨ ਵੱਲੋਂ 2,34,949 ਮੀਟਰਕ ਟਨ, ਮਾਰਕਫੈੱਡ ਵੱਲੋਂ 2,07,119 ਮੀਟਰਕ ਟਨ, ਪਨਸਪ ਵੱਲੋਂ 2,21,626 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 1,22,908 ਮੀਟਰਕ ਟਨ ਅਤੇ ਵਪਾਰੀਆਂ 20, 389 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।          

     ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਉਸ ਨੂੰ ਮਿੱਟੀ ਵਿੱਚ ਹੀ ਰਲਾਉਣ ਤਾਂ ਜੋ ਵਾਤਾਵਰਣ ਸਾਫ-ਸੁੱਥਰਾ ਬਣਿਆ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਦੀ ਸੰਭਾਲ ਸਬੰਧੀ ਆਧੁਨਿਕ ਸੰਦਾਂ ਜਾਂ ਹੋਰ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਜ਼ਰੂਰ ਰਾਬਤਾ ਕਰਨ।