ਜਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਵਿਸ਼ਵ ਟੀ ਬੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ

Fazilka

ਫਾਜਿਲਕਾ 22 ਮਾਰਚ

ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖ਼ੇ ਵਿਸ਼ਵ ਟੀ ਬੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ  ਸਾਲ 24  ਮਾਰਚ ਨੂੰ ਵਿਸ਼ਵ ਟੀ ਬੀ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਐਨ ਟੀ ਈ ਪੀ ਪ੍ਰੋਗਰਾਮ ਅਧੀਨ ਟੀ ਬੀ ਦੀ ਬਿਮਾਰੀ ਨੂੰ 2025 ਤੱਕ ਖਤਮ ਕਰਨ ਦੇ ਟੀਚੇ ਨਾਲ ਜਿਲ੍ਹੇ ਫਾਜ਼ਿਲਕਾ ਵਿੱਚ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਜਾਗਰੂਕ ਕਰਕੇ, ਟੀ ਬੀ ਦੇ ਲੱਛਣਾਂ ਵਾਲੇ ਮਰੀਜਾਂ ਨੂੰ ਪ੍ਰੇਰਿਤ ਕਰਕੇ ਸਿਹਤ ਸੰਸਥਾਵਾਂ ਵਿੱਚ ਲਿਆ ਕੇ ਟੈਸਟ ਅਤੇ ਇਲਾਜ ਕਰਵਾਇਆ ਜਾ ਰਿਹਾ ਹੈ।

ਡਾ ਨੀਲੂ ਚੁੱਘ ਜਿਲ੍ਹਾ ਟੀ ਬੀ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਟੀ ਬੀ ਸਬੰਧੀ ਕੌਈ ਲੱਛਣ ਆਉਂਦੇ ਹਨ, ਜਿਵੇਂ ਦੋ ਹਫ਼ਤੇ ਤੋਂ ਜਿਆਦਾ ਖਾਂਸੀ, ਭਾਰ ਘਟਨਾ, ਭੁੱਖ ਨਾ ਲੱਗਣਾ, ਸ਼ਾਮ ਵੇਲੇ ਬੁਖਾਰ ਹੋਣਾ, ਲੰਬਾ ਸਾਹ ਲੈਣ ਤੇ ਛਾਤੀ ਵਿਚ ਦਰਦ, ਬਲਗਮ ਵਿਚ ਖੂਨ ਆਉਣਾ, ਗਰਦਨ ਵਿੱਚ ਗਿਲਟੀਆਂ ਦਾ ਹੋਣਾ, ਲੰਬੇ ਸਮੇਂ ਤੋਂ ਪੇਟ ਜਾਂ ਰੀੜ ਦੀ ਹੱਡੀ ਵਿੱਚ ਦਰਦ, ਰਾਤ ਨੂੰ ਤਰੇਲੀਆਂ ਆਉਣਾ ਆਦਿ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਚੈੱਕ ਅੱਪ ਕਰਵਾਓ। ਉਹਨਾਂ ਟੀ ਬੀ ਦੇ ਸ਼ੱਕੀ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ਤੇ ਮਾਸਕ ਪਹਿਣਨਾ ਯਕੀਨੀ ਬਣਾਉਣ, ਖਾਂਸੀ ਜਾਂ ਛਿੱਕ ਸਮੇਂ ਆਪਣਾ ਮੂੰਹ ਢੱਕ ਲੈਣ, ਵਾਰ ਵਾਰ ਹੱਥ ਧੋਣ, ਖੁੱਲ੍ਹੀਆਂ ਥਾਵਾਂ ਤੇ ਨਾ ਥੁੱਕਣ, ਉਹਨਾਂ ਕਿਹਾ ਕਿ ਟੀ ਬੀ ਦੀ ਬਿਮਾਰੀ ਹੋਣ ਤੇ ਮਾਹਿਰ ਡਾਕਟਰਾਂ ਅਨੁਸਾਰ ਦਵਾਈ ਦਾ ਪੂਰਾ ਕੋਰਸ ਕਰਨ। ਇਸ ਸਮੇਂ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫਸਰ ਡਾਕਟਰ ਐਰਿਕ ਐਡੀਸਨ , ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ , ਡਾਕਟਰ ਅਮਨਾ  ਕੰਬੋਜ ਜਿਲਾ ਫਾਜ਼ਿਲਕਾ , ਵਿਨੋਦ ਕੁਮਾਰ ਜਿਲਾ ਮਾਸ ਮੀਡੀਆ ਅਫ਼ਸਰ  ਬਲਾਕ  ਐਜੂਕੇਟਰ ਦਿਵੇਸ਼ ਕੁਮਾਰ ਅਤੇ ਹਰਮੀਤ  ਸਿੰਘ ਪਾਰਸ ਕਟਾਰੀਆ ,  ਪੁਸ਼ਪਿੰਦਰ ਸਿੰਘ, ਐਸ ਟੀ ਐਸ,  ਮੇਲ ਵਰਕਰ ਵਿਕੀ   ਸਿੰਘ ਹਾਜਰ ਸੀ।