ਫ਼ਰੀਦਕੋਟ 27 ਮਾਰਚ,2024
ਲੋਕ ਸਭਾ ਚੋਣਾ ਸਬੰਧੀ ਵਧੇਰੇ ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਦੇ ਸੋਸ਼ਲ ਮੀਡੀਆ ਪਲੇਟਫਾਰਮ ਅਤੇ ਅਕਾਊਂਟ ਕਾਰਜਸ਼ੀਲ ਹਨ ਤਾਂ ਜੋ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਅਤੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਰਾਬਤਾ ਰੱਖਣ ਅਤੇ ਹਰ ਲੋੜੀਂਦੀ ਜਾਣਕਾਰੀ ਉਨ੍ਹਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਇਕ ਅਸਰਦਾਰ ਮਾਧਿਅਮ ਵਜੋਂ ਉਭਰਿਆ ਹੈ ਅਤੇ ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਦਾ ਇਸਤੇਮਾਲ ਵੋਟਰ ਜਾਗਰੂਕਤਾ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਸ਼ੋਸ਼ਲ ਮੀਡੀਆ ਹੈਂਡਲ ਕਾਰਜ਼ਸ਼ੀਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਵੋਟਰ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਉਂਟਸ deofaridkot (ਫੇਸਬੁੱਕ) https://www.facebook.com/deo.faridkot?mibextid=ZbWKwL , deofaridkot (ਇੰਸਟਾਗ੍ਰਾਮ) https://www.instagram.com/deofaridkot?igsh=MWw3OGEwN2Zubm44eA== ਅਤੇ deofarikdot (ਟਵੀਟਰ) https://x.com/DeoFaridkot?t=toSV9WfG2agBNRB7MUTXTQ&s=09’ ਤੇ ਜੁੜ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਗਰਿਕ ਇਨ੍ਹਾਂ ਹੈਡਲਜ਼ ਦੇ ਕਿਊ-ਆਰ ਕੋਡ ਸਕੈਨ ਕਰਕੇ ਵੀ ਫਾਲੋਅ ਕਰ ਸਕਦੇ ਹਨ ਉਨ੍ਹਾਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ 01 ਜੂਨ ਨੂੰ ਵੱਡੀ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਉਤਸਵ ਚੋਣਾਂ ਦਾ ਪਰਵ, ਦੇਸ਼ ਦਾ ਗਰਵ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ।