ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ: ਡਾ ਕਵਿਤਾ ਸਿੰਘ

Fazilka

ਫਾਜਿਲਕਾ 1 ਅਪ੍ਰੈਲ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਵਿਸ਼ਿਆਂ ਤੇ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ। ਅੱਜ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਬਦਲ ਨਹੀਂ ਹੈ। ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸੰਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਜ਼ੋ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ।

ਉਹਨਾਂ ਦੱਸਿਆ ਕਿ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ, ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ ਹੈ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ। ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ।

ਉਹਨਾਂ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ। ਨਵ ਜਨਮੇ ਬੱਚੇ ਦੇ ਹੱਥ ਵਿੱਚ ਜਾਂ ਉਸ ਦੇ ਸਰੀਰ ਤੇ ਕੋਈ ਵੀ ਗਿਫ਼ਟ ਜਾਂ ਪੈਸੇ ਆਦਿ ਨਹੀਂ ਦੇਣੇ ਚਾਹੀਦੇ। 

ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬੀਈਈ ਹਾਜ਼ਰ ਸਨ।