19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਵਿੱਚ ਸਥਾਨਕ ਛੁੱਟੀ: ਜ਼ਿਲ੍ਹਾ ਚੋਣ ਅਫ਼ਸਰ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ :

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿੱਚ ਪੰਜਾਬ ‘ਚ ਕੰਮ ਕਰਨ ਵਾਲੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿੱਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ  ਲਈ 19 ਅਪ੍ਰੈਲ ਨੂੰ ਗੁਆਂਢੀ ਸੂਬੇ ਰਾਜਸਥਾਨ ਵਿੱਚ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।