ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

Ferozepur

ਫ਼ਿਰੋਜ਼ਪੁਰ 05 ਅਪ੍ਰੈਲ 2024: 

          ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਕਣਕ ਦੀ ਕਟਾਈ ਤੋਂ ਬਾਅਦ ਬੱਚ ਗਈ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

          ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਕੋਲ ਖੜ੍ਹੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

          ਇਹ ਹੁਕਮ 31/05/2024 ਤੱਕ ਲਾਗੂ ਰਹਿਣਗੇ।