ਅੰਮ੍ਰਿਤਸਰ 5 ਅਪ੍ਰੈਲ 2024:—ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨਜੀਤ ਕੌਰ ਦੀ ਅਗੁਆਈ ਹੇਠ ਜੰਡਿਆਲਾ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਉਸਮਾਂ, ਸਰਕਾਰੀ ਹਾਈ ਸਕੂਲ ਕਿਲਾ ਜੀਵਨ ਸਿੰਘ, ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਛਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ, ਸਰਕਾਰੀ ਆਈ ਟੀ ਆਈ ( ਇਸਤਰੀਆਂ) ਬੰਡਾਲਾ, ਸ਼ਹੀਦ ਅਜਮੇਰ ਸਿੰਘ ਸ ਸ ਸ ਸਕੂਲ ਮੱਲੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਡਾਲਾ, ਸਰਕਾਰੀ ਹਾਈ ਸਕੂਲ ਮੱਖਣਵਿੰਡੀ, ਸਰਕਾਰੀ ਹਾਈ ਸਕੂਲ ਬੁੱਟਰ ਧਰਦਿਉ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ, ਸਰਕਾਰੀ ਐਲੀਮੈਂਟਰੀ/ਹਾਈ ਸਕੂਲ ਦੇਵੀਦਾਸਪੁਰਾ ਵਿੱਖੇ ਵੋਟਰ ਜਾਗਰੂਕਤਾ ਸਾਈਕਲ ਰੈਲੀਆਂ ਕੱਢੀਆਂ ਗਈਆਂ। ਇਸ ਰੈਲੀ ਵਿੱਚ ਸ਼ਾਮਿਲ ਅਧਿਆਪਕਾਂ ਅਤੇ ਵਿਦਆਰਥੀਆਂ ਨੇ ਆਪਣੇ ਸਾਈਕਲਾਂ ਰਾਹੀਂ ਵੋਟਰ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਹ ਸਾਈਕਲ ਰੈਲੀਆਂ ਅਲਗ-ਅਲਗ ਪਿੰਡਾ ਅਤੇ ਕਸਬਿਆਂ ਵਿੱਚੋਂ ਗੁਜਰਿਆਂ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਸੈਂਬਲੀ ਲੈਵਲ ਸਵੀਪ ਨੋਡਲ ਅਫ਼ਸਰ-ਕਮ-ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐ:ਸਿ) ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ। ਭਾਰਤ ਚੋਣ ਕਮਿਸ਼ਨ ਵਲੋਂ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈੈ,ਇਸੇ ਲਈ ਚੋਣ ਕਮਿਸ਼ਨ ਵਲੋਂ ‘ਚੋਣਾਂ ਦਾ ਪਰਵ,ਦੇਸ਼ ਦਾ ਗਰਵ’ ਨੂੰ ਲੋਕ ਸਭਾ ਚੋਣਾਂ-2024 ਦਾ ਸਲੋਗਨ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਜੀ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।
ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਮੋਕੇ ਤੇ ਬਲਾਕ ਐਲੀਮੈਂਟਰੀ ਅਫ਼ਸਰ ਜੰਡਿਆਲਾ ਗੁਰੂ ਸ ਰਣਜੀਤਪ੍ਰੀਤ ਸਿੰਘ ਜੀ, ਪ੍ਰਿੰਸੀਪਲ ਸ਼੍ਰੀ ਮਤੀ ਲਵਲੀਨ ਕੌਰ ਸ ਹ ਸ (ਕੰ) ਨੰਗਲ ਮਹਿਤਾ, ਪ੍ਰਿੰਸੀਪਲ ਸ਼੍ਰੀ ਮਤੀ ਟਿੰਕੀ ਸ ਹ ਸ ਗੱਗੜਭਾਣਾ, ਸ ਪ੍ਰੀਤ ਮੋਹਨ ਸਿੰਘ (ਕ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਗਾਵਾਂ ਸਾਧਪੁਰ, ਸ਼੍ਰੀ ਮਤੀ ਸੁਖਬੀਰ ਕੌਰ ਲੈਕ.ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲ ਉਸਮਾਂ, ਸ਼੍ਰੀ ਸੰਦੀਪ ਸਿਆਲ ਏ ਸੀ ਸਮਾਰਟ ਸਕੂਲ ਅਤੇ ਸ਼੍ਰੀ ਮਤੀ ਕੰਵਲਜੀਤ ਕੌਰ ਵੀ ਹਾਜ਼ਰ ਸਨ।