ਡਵੀਜਨਲ ਕਮਿਸ਼ਨਰ ਫਰੀਦਕੋਟ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ  ਕਰਨ ਦੀ ਕੀਤੀ ਅਪੀਲ

Faridkot

ਫ਼ਰੀਦਕੋਟ 09 ਅਪ੍ਰੈਲ,2024

2003 ਬੈਚ ਦੇ ਆਈ.ਏ.ਐੱਸ ਅਫਸਰ ਸ੍ਰੀ ਅਜੀਤ ਬਾਲਾਜੀ ਜੋਸ਼ੀ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਅਧੀਨ ਪੈਂਦੇ ਜਿਲ੍ਹਾ ਫਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਫਰੀਦਕੋਟ ਵਿਖੇ ਪਹੁੰਚਣ ਤੇ ਸ੍ਰੀ ਅਜੀਤ ਬਾਲਾਜੀ ਜੋਸ਼ੀ, ਆਈ.ਏ.ਐਸ. ਨੂੰ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ, ਡਿਪਟੀ ਕਮਿਸ਼ਨਰ ਬਠਿੰਡਾ ਸ. ਜਸਪ੍ਰੀਤ ਸਿੰਘ ਆਈ.ਏ.ਐਸ, ਡਿਪਟੀ ਕਮਿਸ਼ਨਰ, ਮਾਨਸਾ ਸ.ਪਰਮਵੀਰ ਸਿੰਘ ਆਈ.ਏ.ਐਸ ਅਤੇ ਐਸ.ਐਸ.ਪੀ ਫ਼ਰੀਦਕੋਟ ਸ. ਹਰਜੀਤ ਸਿੰਘ, ਆਈ.ਪੀ.ਐਸ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਮੁਆਵਜੇ ਦੇ ਕੇਸ, ਮਾਲ ਮਹਿਕਮੇ ਨਾਲ ਸਬੰਧਤ ਅਤੇ ਹੋਰ ਹੋਣ ਵਾਲੇ ਕੰਮਾਂ ਸਬੰਧੀ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਚੋਣਾਂ ਸਬੰਧੀ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਤੇ ਪਾਣੀ ਅਤੇ ਛਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨਹਿਰੀ ਵਿਭਾਗ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ ਅਤੇ ਫਲੱਡ ਕੰਟਰੋਲ ਰੂਮ ਸਬੰਧੀ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੇ ਨਾਲ-ਨਾਲ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ)ਸ.ਜਗਜੀਤ ਸਿੰਘ, ਐਸ.ਡੀ.ਐਮ,ਫ਼ਰੀਦਕੋਟ ਸ੍ਰੀ ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਸ੍ਰੀਮਤੀ ਪਰਲੀਨ ਕੌਰ, ਸ੍ਰੀਮਤੀ ਹਰਜਿੰਦਰ ਕੌਰ, ਤਹਿਸੀਲਦਾਰ (ਚੋਣ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।