ਬਠਿੰਡਾ, 11 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕਾਊਂਟਿੰਗ ਹਾਲ, ਸਟਰਾਂਗ ਰੂਮ, ਰਸੀਦ ਅਤੇ ਡਿਸਪੈਚ ਸੈਂਟਰ ਦਿਖਾਏ ਗਏ।
ਇਸ ਮੌਕੇ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ ਬਜ਼ੁਰਗ ਵੋਟਰ ਜਿਨ੍ਹਾਂ ਦੀ ਉਮਰ 85 ਸਾਲ ਤੋਂ ਵੱਧ ਹੈ, ਉਨ੍ਹਾਂ ਨੂੰ ਸਬੰਧਤ ਬੀ.ਐਲ.ਓ ਉਨ੍ਹਾਂ ਦੇ ਘਰ ਜਾ ਕੇ ਫਾਰਮ ਨੰ: 12-ਡੀ ਦੇਣਗੇ ਤਾਂ ਕਿ ਅਜਿਹੇ ਵੋਟਰਾਂ ਨੂੰ ਘਰੋਂ ਹੀ ਵੋਟਾਂ ਪਾਉਣ ਦੀ ਸਹੂਲਤ ਦਿੱਤੀ ਜਾ ਸਕੇ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਸ਼੍ਰੀਮਤੀ ਇਨਾਯਤ ਵੀ ਮੌਜੂਦ ਸਨ।