ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

Mansa

ਮਾਨਸਾ, 15 ਅਪ੍ਰੈਲ:
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੀਆਂ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।
ਉਨ੍ਹਾਂ ਜ਼ਿਲ੍ਹੇ ਦੇ ਹਸਪਤਾਲਾਂ ਅੰਦਰ ਸਿਹਤ ਸੇਵਾਵਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ  ਦੇ  ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਮਾਂ ਨੂੰ ਏ.ਐਨ. ਐਮ.,ਐਲ.ਐਚ.ਵੀ.ਅਤੇ ਗਈਨਾਕੋਲੋਜਿਸਟ ਦੁਆਰਾ ਫੋਨ ਕਰਕੇ ਸਮੇਂ ਸਮੇਂ ’ਤੇ ਸਿਹਤ ਪ੍ਰਤੀ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ। ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪਰਬੰਧ ਕਰਨਾ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕਰਨ ਲਈ ਕਿਹਾ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਟਾਫ਼ ਦੀਆਂ ਰੈਗੂਲਰ ਮੀਟਿੰਗ ਕਰਨ ਅਤੇ ਉਨ੍ਹਾਂ ਦਾ ਕੰਮ ਕਾਜ਼ ਦੇਖਣ।