ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ
ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਰਾਜਸਥਾਨ ਸਟੇਟ ਵਿੱਚ 19 ਅਪ੍ਰੈਲ 2024 ਨੂੰ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣ ਦੇ ਸਬੰਧ ਵਿੱਚ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਰਾਜਸਥਾਨ ਨਾਲ ਲੱਗਦੀਆਂ ਹੱਦਾਂ ਵਿੱਚ 3 ਕਿਲੋਮੀਟਰ ਦੇ ਘੇਰੇ ਅੰਦਰ 17 ਅਪ੍ਰੈਲ 2024 ਸ਼ਾਮ 6:00 ਵਜੇ ਤੋਂ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ 2024 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਹੈ।
ਇਸ ਹੁਕਮ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਟ, ਅਲਕੋਹਲ ਜਾਂ ਕੋਈ ਹੋਰ ਵਸਤੂ ਜਿਸ ਨਾਲ ਕਿ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮਾਖੋਰੀ, ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟਾਂ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ ਅਤੇ ਸਰਵ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਸ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲਜ਼ ਭਾਵੇਂ ਕਿ ਉਨ੍ਹਾ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਦੇ ਵੱਖ—ਵੱਖ ਕੈਟਾਗਰੀਆਂ ਦੇ ਲਾਇਸੰਸ ਜ਼ਾਰੀ ਹੋਏ ਹਨ, ਵੀ 17 ਅਪ੍ਰੈਲ 2024 ਸ਼ਾਮ 6:00 ਵਜੇ ਤੋਂ 19 ਅਪ੍ਰੈਲ 2024 ਅਤੇ 04 ਜੂਨ 2024 ਨੂੰ ਸ਼ਰਾਬ ਸਰਵ ਕਰਨ ਤੇ ਪਾਬੰਦੀ ਹੋਵੇਗੀ।