ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ ਨੰਬਰ 193 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

       ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓ ਤੋਂ ਇਲਾਵਾ ਮੁਹੱਲਾ ਵਾਸੀ ਆਦਿ ਹਾਜ਼ਰ ਸਨ।