ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ  – ਨਿਕਾਸ ਕੁਮਾਰ

Amritsar

ਅੰਮਿ੍ਰਤਸਰ, 29 ਅਪ੍ਰੈਲ 2024–

ਸ਼੍ਰੀ ਨਿਕਾਸ ਕੁਮਾਰ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿਚ ਜਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ।

ਸਬੰਧਤ ਮੀਟਿੰਗ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੋਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੀ ਟਰੀਟਮੈਂਟ, ਸਿੰਗਲ ਯੂਜ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁਦਿਆ ਬਾਰੇ ਸਬੰਧਤ ਵਿਭਾਗਾ ਨਾਲ ਚੱਲ ਰਹੇ ਕੰਮਾਂ ਦੀ ਸਮਿਖਿਆ ਕੀਤੀ ਗਈ।

ਮੀਟਿੰਗ ਵਿੱਚ ਅੰਮ੍ਰਿਤਸਰ ਸ਼ਹਿਰ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਆਏ ਫੰਡਾਂ ਦੇ ਖਰਚੇ ਸਬੰਧੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਸਬੰਧਤ ਵਿਭਾਗਾਂ  ਦੇ ਮੁਖਿਆਂ ਨਾਲ ਜ਼ਿਲ੍ਹਾ ਵਾਤਾਵਰਣ ਪਲਾਨ ਅੰਮ੍ਰਿਤਸਰ ਵਿੱਚ ਦਰਜ ਵੱਖ-ਵੱਖ ਕੰਮਾਂ ਨੂੰ ਪ੍ਰਾਪਤ ਕਰਨ ਦੇ ਟੀਚਿਆ ਨੂੰ ਸਮਾਂਬੱਧ ਤਰੀਕੇ ਨਾਲ ਸਿਰੇ ਚੜਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੋਰਾਨ ਸ਼੍ਰੀ ਸੁਖਦੇਵ ਸਿੰਘ, ਵਾਤਾਵਰਣ ਇੰਜੀਨੀਅਰ, ਸ਼੍ਰੀ ਵਿਨੋਦ ਕੁਮਾਰ, ਸਹਾਇਕ ਵਾਤਾਵਰਣ ਇੰਜੀਨੀਅਰ, ਸ਼੍ਰੀ ਸੰਦੀਪ ਮਲਹੋਤਰਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਡਾ. ਕਿਰਨ, ਮੈਡੀਕਲ ਹੈਲਥ ਅਫਸਰ ਅਤੇ ਹੋਰ ਅਧਿਕਾਰੀ ਮੋਜੂਦ ਸਨ।