ਗਿਆਨਾ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤ ਕੈਂਪ ਆਯੋਜਿਤ

Bathinda

ਤਲਵੰਡੀ ਸਾਬੋ (ਬਠਿੰਡਾ), 2 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਗਿਆਨਾ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।

      ਕੈਂਪ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਲਗਾਤਾਰ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਨਵੀਂ ਵੋਟ ਬਣਾਉਣ ਦੇ ਤਰੀਕਿਆਂ ਸਬੰਧੀ ਵਿਸ਼ੇਸ਼ ਪੈਂਫਲਿਟ ਵੰਡੇ ਗਏ ਅਤੇ ਚੋਣ ਕਮਿਸ਼ਨ ਵੱਲੋਂ 4 ਮਈ ਤੱਕ ਵੋਟ ਬਨਾਉਣ ਦੇ ਦਿੱਤੇ ਮੌਕੇ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।

ਇਸ ਮੌਕੇ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਪਿੰਡ ਗਿਆਨਾ ਦੇ ਬੂਥ ਲੈਵਲ ਅਫ਼ਸਰਾਂ ਦੀ ਮੱਦਦ ਨਾਲ ਵੋਟਰ ਹੈਲਪਲਾਈਨ ਐਪ ਤੇ ਪੰਜੀਕਰਨ ਹੋਣ ਦੇ ਨੁਕਤੇ ਸਾਂਝੇ ਕੀਤੇ ਗਏ ਅਤੇ ਪਿੰਡਾਂ ਦੀਆਂ ਸੱਥਾ, ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ.ਵੀ.ਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਜਾਗਰੂਕਤਾ ਕੈਂਪ ਦੌਰਾਨ ਹਾਜ਼ਰੀਨ ਨੂੰ ਵੋਟ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ।

ਇਸ ਮੁਹਿੰਮ ਵਿੱਚ ਟੀਮ ਮੈਬਰਾਂ ਲਖਵੀਰ ਸਿੰਘ, ਅਮਨਜੋਤ ਕੌਰ, ਗੁਰਪ੍ਰੀਤ ਕੌਰ ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।