ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ

Moga

ਮੋਗਾ, 2 ਮਈ (           )    ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ  ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫ਼ਸਲ ਦੀ ਤੇਜੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ।                                  ਇਸ ਮੌਕੇ ਸ੍ਰ. ਕੁਲਵੰਤ ਸਿੰਘ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 615378 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜਿਸ ਵਿੱਚੋਂ 576580 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ187841 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 153051 ਪਨਸਪ ਵੱਲੋਂ 138193 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 97341 ਅਤੇ ਵਪਾਰੀਆਂ ਵੱਲੋਂ 154 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।                                                            ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਕਣਕ ਦੀ ਖ੍ਰੀਦ ਦਾ ਸੀਜ਼ਨ ਚੱਲ ਰਿਹਾ ਹੈ, ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਇੱਕ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ। ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ, ਅਤੇ ਖ੍ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖ੍ਰੀਦਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ।