ਮੋਗਾ 3 ਮਈ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ-ਸਵੀਪ ਨੋਡਲ ਅਫ਼ਸਰ ਸ਼ੂਭੀ ਆਂਗਰਾ ਦੇ ਵੋਟ ਫੀਸਦੀ ਵਧਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਵੀਪ ਟੀਮਾਂ ਵੱਲੋਂ ਵੋਟਰ ਜਾਗਰੂਕਤਾ ਦਾ ਕੰਮ ਪੂਰੇ ਉਤਸ਼ਾਹ ਨਾਲ ਚੱਲ ਰਿਹਾ ਹੈ। ਇਨ੍ਹਾਂ ਗੀਤਵਿਧੀਆਂ ਦਾ ਮੁੱਖ ਮੰਤਵ ਵੋਟ ਫੀਸਦੀ ਨੂੰ ਇਸ ਵਾਰ 70 ਪ੍ਰਤੀਸ਼ਤ ਤੋ ਪਾਰ ਲੈ ਕੇ ਜਾਣ ਦਾ ਹੈ। ਇਸੇ ਮੰਤਵ ਦੀ ਪੂਰਤੀ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ-ਸਵੀਪ ਨੋਡਲ ਅਫ਼ਸਰ ਸ਼ੂਭੀ ਆਂਗਰਾ ਦੀ ਅਗਵਾਈ ਹੇਂਠ ਮਿਤੀ 2 ਮਈ 2024 ਨੂੰ ਮੋਗਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਵੋਟਰ ਪ੍ਰਣ ਦਿਵਸ ਮਨਾਇਆ ਗਿਆ। ਇਸ ਵਿੱਚ ਸਕੂਲ ਦੇ ਸਵੀਪ ਨੋਡਲ ਅਫ਼ਸਰ, ਅਧਿਆਪਕਾਂ, ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਜ਼ਿਲ੍ਹਾ ਪੱਧਰ ਦਾ ਵੋਟਰ ਪ੍ਰਣ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਮਨਾਇਆ ਗਿਆ ਜਿਸ ਵਿੱਚ ਸਵੇਰ ਸਭਾ ਵਿੱਚ ਡਿਪਟੀ ਡੀ.ਈ.ਓ (ਸ) ਮੋਗਾ ਗੁਰਦਿਆਲ ਸਿੰਘ ਮਠਾੜੂ, ਸਹਾਇਕ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ, ਜ਼ਿਲ੍ਹਾ ਨੌਜਵਾਨ ਵੋਟਰ ਆਈਕਨ ਜਸਪ੍ਰੀਤ ਕੌਰ ਜੱਸ ਢਿੱਲੋ, ਯੋਗਾ ਇੰਨਸਟ੍ਰਕਟਰ ਮਿਸ ਗਗਨ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ। ਗਤੀਵਿਧੀਆਂ ਦੌਰਾਨ ਸਾਰੇ ਬੁਲਾਰਿਆ ਨੇ ਵੋਟ ਪ੍ਰਤੀਸ਼ਤਾ 70 ਤੋਂ ਪਾਰ ਕਰਨ ਦਾ ਸੰਦੇਸ਼ ਦਿੱਤਾ। ਚਾਰ ਹਲਕਿਆ ਵਿੱਚ ਲਗਾਏ ਗਏ ਸਵੀਪ ਨੋਡਲ ਅਫ਼ਸਰ ਦੁਆਰਾ ਸਬੰਧਤ ਸਕੂਲਾਂ ਵਿੱਚ ਸ਼ਮੂਲੀਅਤ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਬਲਦੇਵ ਸਿੰਘ ਜੋਧਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਵੋਟਰ ਪ੍ਰਣ ਦਿਵਸ ਮੌਕੇ ਸ਼ਮੂਲੀਅਤ ਕੀਤੀ ਅਤੇ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਵੋਟਿੰਗ ਲਈ ਪ੍ਰੇਰਿਤ ਕੀਤਾ ਗਿਆ।