ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ

Faridkot

ਫਰੀਦਕੋਟ, 3 ਮਈ,2024 (        ) ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਦਾਨ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰ, ਕਲੱਬ ਦੇ ਮੈਂਬਰ ਜਗਮੀਤ ਸਿੰਘ, ਹਨੀ ਧਾਲੀਵਾਲ, ਮਨੀ ਗੁਪਤਾ, ਭੁਪਿੰਦਰ ਸਿੰਘ, ਦੀਪਕ ਚੁੱਘ ਆਦਿ ਹਾਜਰ ਸਨ।

 ਇਸ ਮੌਕੇ ਸਮਾਜ ਸੇਵੀ ਸੰਸਥਾ ਦਾ ਧੰਨਵਾਦ ਕਰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਅਤੇ ਡਾ. ਵਿਸ਼ਵਦੀਪ ਗੋਇਲ ਨੇ ਕਿਹਾ ਕਿ ਇਹਨਾਂ ਪੱਖਿਆਂ  ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗ ਵਿੱਚ ਲਗਾ ਦਿੱਤਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ ਅਤੇ ਉਹਨਾਂ ਦੇ ਵਾਰਸਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਜੋ ਮਨੁੱਖਤਾ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੀਆਂ ਹਨ ਅਤੇ ਸਮੇਂ-ਸਮੇਂ ਲੋੜਵੰਦਾਂ ਦੀ ਮਦਦ ਕਰਦੀਆਂ ਰਹਿੰਦੀਆਂ ਹਨ। ਉਹਨਾਂ ਭਵਿੱਖ ਵਿੱਚ ਵੀ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਨੂੰ ਇਸੇ ਤਰਾਂ ਦੀ ਹੋਰ ਸਹਾਇਤਾ ਕਰਨ ਦੀ ਅਪੀਲ ਵੀ ਕੀਤੀ।