ਸਕੱਤਰੀ ਬਾਗ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Amritsar

ਅੰਮ੍ਰਿਤਸਰ 4 ਮਈ 2024–

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ,ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸਥਾਨਕ ਸਕੱਤਰੀ ਬਾਗ ਵਿਖੇ  ਨੌਜਵਾਨ ਵੋਟਰਾਂ ਅਤੇ ਸੀਨੀਅਰ ਸਿਟੀਜਨ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪਿ੍ੰਸੀਪਲ ਸ਼੍ਰੀਮਤੀ ਮੋਨੀਕਾ ਨੇੇ ਕਿਹਾ ਕਿ ਅੱਜ ਸਵੇਰੇ ਗੁਰੂਦਵਾਰਾ ਸ਼੍ਰੀ ਸ਼ਹੀਦਾਂ ਸਾਹਿਬ ਨਾਲ ਲੱਗਦੇ ਸਕੱਤਰੀ ਬਾਗ ਵਿਖੇ ਸਵੀਪ ਟੀਮ ਵਲੋਂ ਕਰਕੇ ਲੋਕਾਂ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਮੌਕੇ ਨੋਜਵਾਨ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਚੋਣ ਕਮਿਸ਼ਨ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।ਉਹਨਾਂ ਕਿਹਾ ਕਿ ਹਰੇ ਭਰੇ ਪਾਰਕ ਜਿੱਥੇ ਸਾਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਦੀਆਂ ਹਨ,ਉੱਥੇ ਹੀ ਲੋਕਤੰਤਰ ਨੂੰ ਚੰਗੀ ਚੋਣ ਪ੍ਰਣਾਲੀ ਨਾਲ ਹੀ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕਦੀ ਹੈ।ਉਹਨਾਂ ਕਿਹਾ ਕਿ ਚੋਣਾਂ ਵਿੱਚ ਸਮਾਜ ਦੇ ਹਰ ਵਰਗ ਦੀ ਭਾਗੇਦਾਰੀ ਜ਼ਰੂਰੀ ਹੈ ਅਤੇ ਹਰ ਇੱਕ ਵੋਟਰ ਜਿਸਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਉਸਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਪ੍ਰਦੀਪ ਕਾਲੀਆ,ਸੁਖਦੇਵ ਸਿੰਘ,ਹਰਮਨ ਬੱਗਾ,ਮਨਪ੍ਰੀਤ ਅਤੇ ਕਮਲ ਕੁਮਾਰ ਹਾਜ਼ਰ ਸਨ।