ਸੈਂਸਰਾਂ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮੁਕਾਬਲੇ

Amritsar

ਅੰਮ੍ਰਿਤਸਰ 12 ਮਈ 2024—

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਲੋਪੋਕੇ ਸ਼੍ਰੀਮਤੀ ਅਮਨਦੀਪ ਕੌਰ ਘੁੰਮਣ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਰਾਜਾਸਾਂਸੀ ਵਿਧਾਨਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਂਸਰਾਂ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਂਸਰਾਂ ਦੇ ਪ੍ਰਿੰਸੀਪਲ ਸ.ਬਰਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਚੋਣ ਸਾਖ਼ਰਤਾ ਕਲੱਬ ਵਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਤਾਰ ਵੱਖ-ਵੱਖ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਸੈਂਸਰਾਂ ਪਿੰਡ ਦੇ ਵੋਟਰ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਉਤਸ਼ਾਹ ਨਾਲ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਣਗੇ।ਉਹਨਾਂ ਕਿਹਾ ਕਿ ਸਕੂਲ ਦੇ ਵਿਿਦਆਰਥੀਆਂ ਵਲੋਂ ‘ਵੋਟ ਇੰਡੀਆ’ ਹਿਊਮਨ ਚੇਨ ਵੀ ਬਣਾਈ ਗਈ।ਉਹਨਾਂ ਕਿਹਾ ਕਿ ਸਕੂਲ ਵਿੱਚ ਕਰਵਾਏ ਗਏ ਪੋਸਟਰ ਮੇਕਿੰਗ ਅਤੇ ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ ਆਪਣੀ ਕਲਾ ਦਾ ਭਰਪੂਰ ਪ੍ਰਦਰਸ਼ਨ ਕੀਤਾ ਗਿਆ।ਉਹਨਾਂ ਕਿਹਾ ਕਿ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਦੇ ਸਾਰੇ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਕਰਨ ਲਈ ਕਿਹਾ ਗਿਆ ਹੈ ਅਤੇ ਉਹਨਾਂ ਦੇ ਸਕੂਲ ਵਿੱਚ ਬਣਨ ਵਾਲੇ ਬੂਥ ਲਈ ਸਕੂਲ ਦੇ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਚੋਣ ਕਾਨੂੰਗੋ ਜਸਬੀਰ ਸਿੰਘ, ਗਗਨਦੀਪ ਕੌਰ, ਚਰਨਜੀਤ ਸਿੰਘ, ਰੇਸ਼ਮ ਸਿੰਘ, ਜਸਬੀਰ ਸਿੰਘ ਦਾ ਇਹਨਾਂ ਗਤੀਵਿਧੀਆਂ ਨੂੰ ਕਰਾਉਣ ਕਈ ਪਾਏ ਗਏ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।