ਸ੍ਰੀ ਮੁਕਤਸਰ ਸਾਹਿਬ 16 ਮਈ
ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜ਼ੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ 31 ਮਈ 2024 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਲਿਆ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ .
ਹੁਕਮਾਂ ਅਨੁਸਾਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ, ਇਸ ਤੋਂ ਇਲਵਾ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ,ਇਸ ਦੇ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਜਾਂ ਵਸੋਂ ਼ਵਾਲੀ ਜਗ੍ਹਾਂ ਵਿੱਚ ਅੱਗ ਲਗਣ ਦਾ ਡਰ ਰਹਿੰਦਾ ਹੈ ਅਤੇ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।
ਸੜਕ ਦੁਆਲੇ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਣ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਹੁੰਦਾ ਹੈ ਅਤੇ ਲੜਾਈ ਝਗੜਾ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ।