ਸ੍ਰੀ ਮੁਕਤਸਰ ਸਾਹਿਬ, 17 ਮਈ:
ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਸਿਬਨ ਸੀ ਵੱਲੋਂ ਨਿਵੇਕਲੀ ਪਹਿਲ ਤਹਿਤ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਲੋਕਾਂ ਨਾਲ ਸੰਵਾਦ ਕਰਨ ਦੇ ਪ੍ਰੋਗਰਾਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲਗਾਈਆਂ ਗਈਆਂ ਐਲ.ਐਫ.ਡੀ. ਰਾਹੀਂ ਇਹ ਪ੍ਰੋਗਰਾਮ ਲਾਈਵ ਵੇਖਿਆ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਰੈੱਡ ਕ੍ਰਾਸ ਭਵਨ ਵਿਖੇ ਗਿਆਨਸ਼ਾਲਾ ਲਾਈਬ੍ਰੇਰੀ ਵਿਖੇ ਲੱਗੀ ਐਲ.ਐਫ.ਡੀ. ’ਤੇ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਇਹ ਪ੍ਰੋਗਰਾਮ ਵੇਖਿਆ ਅਤੇ ਇਸਤੋਂ ਬਾਅਦ ਉਨ੍ਹਾਂ ਨੇ ਪ੍ਰਣ ਵੀ ਕੀਤਾ ਕਿ ਉਹ ਇਸ ਵਾਰ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਣਗੇ।
ਇਸੇ ਤਰ੍ਹਾਂ ਸੇਵਾ ਕੇਂਦਰਾਂ ਵਿੱਚ ਵੀ ਆਪਣੇ ਕੰਮ ਕਾਜ ਲਈ ਆਏ ਲੋਕਾਂ ਨੇ ਵੀ ਇਹ ਪ੍ਰੋਗਰਾਮ ਵੇਖਿਆ। ਇਸੇ ਤਰ੍ਹਾਂ ਹਸਪਤਾਲਾਂ ਵਿੱਚ ਲੱਗੀਆਂ ਐਲ.ਐਫ.ਡੀ. ’ਤੇ ਵੀ ਓ.ਪੀ.ਡੀ. ਵਿੱਚ ਆਏ ਲੋਕਾਂ ਨੇ ਇਸ ਪ੍ਰੋਗਰਾਮ ਨੂੰ ਵੇਖਿਆ। ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਲਈ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ।