ਸਵੀਪ ਟੀਮ ਵੱਲੋਂ ਜੰਗੀ ਪੱਧਰ ਤੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Sri Muktsar Sahib

 ਮੁਕਤਸਰ ਸਾਹਿਬ 24 ਮਈ
ਮਜਬੂਤ ਲੋਕਤਾਂਤਰਿਕ ਸਰਕਾਰ ਦਾ ਨਿਰਮਾਨ ਕਰਨ ਦੇ ਮੰਤਵ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਹਿਬ ਦੇ ਦਿਸ਼ਾਂ ਨਿਰਦੇਸਾਂ ਤੇ ਲੋਕ ਸਭਾ ਚੋਣਾਂ 2024 ਵਿਚ  ਇਸ ਵਾਰ 70 ਪ੍ਰਤੀਸ਼ਤ ਤੋਂ ਪਾਰ ਵੋਟ ਟੀਚੇ ਨੂੰ ਹਾਸਲ ਕਰਨ ਲਈ ਜਿਲ੍ਹੇ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਹਲਕਾ – 086 ਸ੍ਰੀ ਮੁਕਤਸਰ ਸਾਹਿਬ ਸਵੀਪ ਸਟੀਮ ਵੱਲੋਂ ਵਰਕਸਾਪ ਮਲੋਟ ਰੋਡ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾ ਕੇ ਵੋਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ। ਸਵੀਪ ਟੀਮ ਵਲੋਂ ਇਕੱਤਰਿਤ ਵੋਟਰਾਂ ਨੂੰ ਭਾਰਤ ਦੇ ਸੰਵਿਧਾਨ ਤਹਿਤ ਮਿਲੇ ਵੋਟ ਪਾਉਣ ਦੇ ਅਧਿਕਾਰ ਬਾਰੇ ਵਿਸ਼ਥਾਰ ਪੂਰਵਕ ਜਾਣਕਾਰੀ ਦਿਤੀ ਗਈ।
ਇਸੇ ਤਰ੍ਹਾਂ ਸਵੀਪ ਟੀਮ ਵੱਲੋਂ ਸਟੇਟ ਬੈਂਕ ਆਫ਼ ਇੰਡੀਆਂ, ਫੈਡਰਲ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ ਤਾਂ ਜੋ ਦੇਸ ਵਿਚ ਇਸ ਮਜਬੂਤ ਲੋਕਤਾਂਤਰਿਕ ਸਰਕਾਰ ਦਾ ਗਠਨ ਕਰਨ ਵਿਚ ਯੋਗਦਾਨ ਪਾਇਆ ਜਾ ਸਕੇ।
ਸਵੀਪ ਟੀਮ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹਨਾਂ ਨੂੰ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਆਉਦੀ ਹੈ ਤਾਂ ਉਹ ਟੋਲ ਫਰੀ ਨੰਬਰ 1950 ਜਾਂ ਜਿਲ੍ਹਾ ਪ੍ਰਸਾਸ਼ਨ ਜਾਂ ਪੁਲਿਸ ਦੀ ਸਹਾਇਤਾ ਲੈਣ ਵਿਚ ਗੁਰੇਜ਼ ਨਾ ਕਰਨ ਅਤੇ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ।