ਅੰਮ੍ਰਿਤਸਰ 27 ਮਈ 2024–
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੀਨੀਅਰ ਸਿਟੀਜਨ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੋ੍ਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਮਾਜ ਦੇ ਹਨ ਵਰਗ ਨੂੰ ਅਗਾਮੀ ਲੋਕਸਭਾ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸੇ ਲੜੀ ਵਜੋਂ ਅੱਜ ਸ਼ਹਿਰ ਦੇ ਕਈ ਖੇਤਰਾਂ ਵਿੱਚ ਸੀਨੀਅਰ ਸਿਟੀਜਨ ਵੋਟਰਾਂ ਨੂੰ ਉਹਨਾਂ ਦੇ ਘਰਾਂ ਵਿੱਚ ਪਹੁੰਚ ਕਰ ਕੇ ਆਪਣੇ ਵੋਟ ਦੇ ਅਧਿਕਾਰ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਅਗਲੇ ਵੋਟਿੰਗ ਲਈ ਬਚੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸਾਰੇ ਸੀਨੀਅਰ ਸਿਟੀਜਨ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।