ਧਾਰਮਿਕ ਸਥਾਨਾਂ ਤੋਂ ਲਾਊਂਡ ਸਪੀਕਰਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਸਖਤ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

Punjab

ਸ੍ਰੀ ਮੁਕਤਸਰ ਸਾਹਿਬ 31  ਮਈ
ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ  ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ  ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ  ਦੀਆਂ ਸੀਮਾਵਾਂ ਅੰਦਰ ਸਥਿਤ ਸਮੂਹ ਧਾਰਮਿਕ ਸਥਾਨਾਂ ਜਿਵੇਂ ਗੁਰਦੁਆਰੇ, ਮੰਦਰ, ਮਸਜਿਦ,ਚਰਚ,ਡੇਰਿਆਂ ਤੋਂ ਲਾਊਂਡ ਸਪੀਕਰਾਂ ਰਾਹੀ ਕਿਸੇ ਉਮੀਦਵਾਰ ਜਾਂ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ, ਅਪੀਲ,ਦਲੀਲ ਜਾਂ ਹੋਕਾ ਆਦਿ ਦੇਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                               ਹੁਕਮਾਂ ਦੀ ਉਲੰਘਣਾ ਕਰਨ ਵਾਲੇ ਧਾਰਮਿਕ ਸਥਾਨ ਦੇ ਸੰਚਾਲਕ, ਹੋਕਾ ਦੇਣ ਵਾਲੇ ਵਿਅਕਤੀ ਦੇ ਖਿਲਾਫ  ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।