ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਿਲੀਜ਼ ਕਰਨ ਦੇ ਹੁਕਮ ਜਾਰੀ

Faridkot

ਫਰੀਦਕੋਟ 12 ਜੂਨ () ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਜਿਲ੍ਹੇ ਵਿੱਚ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਅਸਲਾ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

ਹੁਣ, ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2024 ਦੀ ਪ੍ਰਕਿਰਿਆ ਸਮਾਪਤ ਹੋਣ ਉਪਰੰਤ ਜਿਲ੍ਹਾ ਫਰੀਦਕੋਟ ਦੇ ਸਮੂਹ ਅਧਿਕਾਰਤ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਲੀਜ ਕਰਨ ਦੇ ਹੁਕਮ ਦਿੱਤੇ ਹਨ।