ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਿਸਟਮ ਸਬੰਧੀ ਕੀਤੀ |ਮੀਟਿੰਗ

Amritsar

 ਅੰਮ੍ਰਿਤਸਰ, 14 ਜੂਨ : ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਵਸਥਾ ਸਬੰਧੀ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੀ.ਈ.ਓ.ਓ.ਐਂਡ.ਐਮ. ਸੁਰਜੀਤ ਸਿੰਘ, ਐਮ.ਐਚ.ਓ. ਡਾ. ਯੋਗੇਸ਼ ਅਰੋੜਾ, ਕਾਰਪੋਰੇਸ਼ਨ ਓ.ਐਂਡ.ਐਮ. ਵਿਭਾਗ ਦੇ ਐਸ.ਡੀ.ਓ ਅਤੇ ਜੇ.ਈ. ਮੀਟਿੰਗ ਵਿੱਚ ਹਾਜ਼ਰ ਹੋਏ। ਵਿਧਾਇਕ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਨੂੰ ਲੈ ਕੇ ਵਾਰਡ ਵਾਰਡ ਵਿੱਚ ਜਿੱਥੇ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸੀਵਰੇਜ ਅਤੇ ਵਾਟਰ ਸਪਲਾਈ ਸਬੰਧੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਤੁਰੰਤ ਪ੍ਰਭਾਵ ਨਾਲ ਕੰਮ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਲਈ ਵਰਕ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ, ਉਨ੍ਹਾਂ ਨੂੰ ਵੀ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿੰਨ ਥਾਵਾਂ ’ਤੇ ਨਵੇਂ ਟਿਊਬਵੈੱਲ ਲਗਾਏ ਜਾਣੇ ਹਨ ਅਤੇ ਇਨ੍ਹਾਂ ਦੀ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ।

ਕੰਪਨੀ ਵੱਲੋਂ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ

 ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਦੇ ਐਮ.ਐਚ.ਓ ਡਾ: ਯੋਗੇਸ਼ ਅਰੋੜਾ ਤੋਂ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ | ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੰਪਨੀ ਵੱਲੋਂ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੀਆਂ ਗੱਡੀਆਂ ਘੱਟ ਗਿਣਤੀ ਵਿੱਚ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਗਿਣਤੀ ਵਧਾਈ ਜਾਵੇ।