ਮਾਨਸਾ, 18 ਜੂਨ :
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ’ਚ ਸਕਾਲਰਸ਼ਿਪ ਸਕੀਮ ਅਧੀਨ 366 ਦਿਵਿਆਂਗ ਵਿਦਿਆਰਥੀਆਂ ਨੂੰ 08 ਲੱਖ 3 ਹਜਾਰ 900 ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 366 ਲਾਭਪਾਤਰੀਆਂ ਨੂੰ 08 ਲੱਖ 03 ਹਜਾਰ 900 ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ, ਜਿਸ ’ਚ ਅੱਠਵੀਂ ਜਮਾਤ ਤੱਕ ਦੇ ਕਰੀਬ 217 ਲਾਭਪਾਤਰੀਆਂ ਨੂੰ 05 ਲੱਖ 20 ਹਜਾਰ 800 ਰੁਪਏ ਅਤੇ ਨੌਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ 149 ਵਿਦਿਆਰਥੀਆਂ ਨੂੰ 2 ਲੱਖ 83 ਹਜਾਰ 100 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 151 ਵਿਦਿਆਰਥੀਆਂ ਨੂੰ 03 ਲੱਖ 89 ਹਜਾਰ ਰੁਪਏ ਦਾ ਲਾਭ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਦਸਵੀਂ ਤੱਕ ਦੀਆਂ 128 ਦਿਵਿਆਂਗ ਲੜਕੀਆਂ ਨੂੰ 03 ਲੱਖ 20 ਹਜਾਰ ਰੁਪਏ ਅਤੇ ਦਸਵੀਂ ਤੋਂ ਉਪਰ ਦੇ 23 ਲਾਭਪਾਤਰੀਆਂ ਨੂੰ 69 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀਮਤੀ ਲਵਲੀਨ ਬੜਿੰਗ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫਾਰ ਹੈਂਡੀਕੈਪਡ ਲੜਕੇ ਅਤੇ ਲੜਕੀਆਂ ਸਕੀਮ ਤਹਿਤ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਵਜ਼ੀਫਾ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਸ਼ੇਸ਼ ਵਜੀਫਾ ਸਕੀਮ ਤਹਿਤ ਪਿੰਡਾਂ ਵਿੱਚ ਪੜ੍ਹਾਈ ਕਰ ਰਹੀਆਂ ਦਿਵਿਆਂਗਜਨ ਲੜਕੀਆਂ ਦੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।