ਫਰੀਦਕੋਟ 22 ਜੂਨ,
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਖੇਡਾਂ ਵਿੱਚ ਬਹੁਤ ਰੁਚੀ ਹੈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਖਿਡਾਰੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਬਣੇ ਹੈਂਡਬਾਲ ਗਰਾਊਂਡ ਵਿੱਚ ਬੱਚਿਆਂ ਲਈ ਨਵੇਂ ਚੇਂਜਿੰਗ ਰੂਮ ਅਤੇ ਬਾਥਰੂਮ ਦੀ ਉਸਾਰੀ ਲਈ 10.62 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਹਿਕਮਾ ਲੋਕ ਨਿਰਮਾਣ ਵਿਭਾਗ ਨੂੰ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆਂ ਕਿ ਨਹਿਰੂ ਸਟੇਡੀਅਮ ਫਰੀਦਕੋਟ ਵਿੱਚ ਸਥਿਤ ਨਵੇ ਹੈਂਡਬਾਲ ਗਰਾਊਂਡ ਵਿੱਚ ਬਾਥਰੂਮ ਅਤੇ ਚੈਜਿੰਗ ਰੂਮ ਦੀ ਜ਼ਰੂਰਤ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸ ਨੂੰ ਬਣਾਉਣ ਸਬੰਧੀ ਆਦੇਸ਼ ਜਾਰੀ ਕੀਤੇ ਗਏ।
ਉਨ੍ਹਾਂ ਕਿਹਾ ਕਿ ਜਲਦੀ ਹੀ ਟੈਂਡਰ ਲਗਾ ਕੇ ਇਹ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਜਲਦੀ ਟੈਂਡਰ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।