ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ-ਡਿਪਟੀ ਕਮਿਸ਼ਨਰ

Mansa

ਮਾਨਸਾ, 22 ਜੂਨ :
ਅੰਤਰਰਾਸ਼ਟਰੀ ਵਿਧਵਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਲੂੰਬਾ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਨੂੰ ਸਵੈ-ਰੁਜ਼ਗਾਰ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਆਪਣੀ ਆਰਥਿਕਤਾ ਵਿੱਚ ਸੁਧਾਰ ਕਰ ਸਕਣ ਅਤੇ ਦੂਜੀਆਂ ਔਰਤਾਂ ਲਈ ਵੀ ਚਾਨਣ ਮੁਨਾਰਾ ਬਣਨ।
ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਔਰਤਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਵਿਧਵਾ ਔਰਤਾਂ ਸਮਾਜ ਵਿੱਚ ਚੰਗੀ ਤਰ੍ਹਾਂ ਵਿਚਰ ਸਕਣ।
ਲੂੰਬਾ ਫਾਊਂਡੇਸ਼ਨ ਦੇ ਪ੍ਰੋਜੈਕਟ ਕੁਆਰਡੀਨੇਟਰ ਸ਼੍ਰੀਮਤੀ ਰਾਜਵਿੰਦਰ ਕੌਰ ਨੇ ਕਿਹਾ ਕਿ ਭਾਰਤ ਵਿੱਚ 1998 ਵਿੱਚ ਇੰਟਰਨੈਸ਼ਨਲ ਲੂੰਬਾ ਫਾਊਂਡੇਸ਼ਨ ਦੀ ਸਥਾਪਨਾ ਕੀਤੀ ਗਈ। ਇਸ ਫਾਊਂਡੇਸ਼ਨ ਦਾ ਮੁੱਖ ਮੰਤਵ ਵਿਧਵਾ ਔਰਤਾਂ ਦੀ ਭਲਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ 23 ਜੂਨ ਨੂੰ ਇੰਟਰਨੈਸ਼ਨਲ ਵਿਧਵਾ ਦਿਵਸ ਮਨਾਇਆ ਜਾਂਦਾ ਹੈ।
ਇਸ ਮੌਕੇ ਮਨਿੰਦਰ ਸਿੰਗਲਾ, ਰਾਜਿੰਦਰ ਵਰਮਾ, ਮੋਹਿਤ ਗਰਗ, ਪੂਜਾ ਸਿੰਗਲਾ, ਮਨਦੀਪ ਅਤੇ ਬਲਜੀਤ ਸਿੰਘ ਮੌਜੂਦ ਸਨ।