ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ 7 ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਕੀਤੀ ਇੰਟਰਵਿਊ

Fazilka

ਫਾਜ਼ਿਲਕਾ 25 ਜੂਨ

          ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਜਿਸ ਅਧੀਨ ਸਿਹਤ ਸੰਸਥਾਵਾਂ ਵਿੱਚ ਨਵੀ ਮਸ਼ੀਨਰੀ ਨਵੀਆਂ ਸਿਹਤ ਸੰਸਥਾਵਾਂ ਬਨਾਈਆਂ ਜਾ ਰਹੀਆਂ ਹਨ। ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੰਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਸ੍ਰੀ ਰਾਕੇਸ਼ ਪੋਪਲੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ 7 ਮੈਡੀਕਲ ਅਫ਼ਸਰਾਂ ਦੀਆਂ ਖਾਲੀ ਪਈਆਂ ਆਸਾਮੀਆਂ ਲਈ ਅੱਜ ਇੰਟਰਵਿਊ ਕੀਤੀ ਗਈ। ਇਸ ਇੰਟਰਵਿਊ ਵਿੱਚ 9 ਡਾਕਟਰ ਹਾਜ਼ਰ ਹੌਏ। ਜਿਨ੍ਹਾਂ ਵਿੱਚੋਂ ਮੈਰਿਟ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ 7 ਡਾਕਟਰਾਂ ਨੂੰ  ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।  ਜਿਸ ਦੇ ਨਾਲ ਸਿਹਤ ਸਹੁਲਤਾਂ ਵਿਚ ਵਾਧਾ ਹੋਵੇਗਾ ਅਤੇ ਆਮ ਲੋਕਾਂ ਨੂੰ ਇਸਦਾ ਫਾਇਦਾ ਮਿਲੇਗਾ।  ਉਹਨਾਂ ਦੱਸਿਆ ਕਿ ਸਾਰੇ ਕਲੀਨਿਕ ਵਿੱਚ ਡਾਕਟਰ ਪੂਰੇ ਹੋਣ ਤੇ ਜ਼ਿਲੇ ਦੀ ਆਮ ਆਦਮੀ ਕਲੀਨਿਕ ਦੀ ਮਰੀਜ ਦੀ ਓ ਪੀ ਡੀ ਵਿੱਚ ਵੀ ਵਾਧਾ ਹੋਵੇਗਾ.

ਇਸ ਸਮੇਂ ਜਿਲਾ ਪਰੀਵਾਰ ਭਲਾਈ ਅਫਸਰ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕਾਂ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। 

ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਚ ਚੱਲ ਰਹੇ 26 ਆਮ ਆਦਮੀ ਕਲੀਨਿਕਾਂ ਵਿੱਚੋਂ ਮਈ 2024 ਤੱਕ 451387 ਮਰੀਜਾਂ ਨੇ ਚੈੱਕਅੱਪ ਕਰਵਾਇਆ ਹੈ ਅਤੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ 69438 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।ਇਸ ਮੌਕੇ  ਡਾਕਟਰ ਏਰਿਕ ਸ੍ਰੀ ਰਾਜੇਸ਼ ਕੁਮਾਰ, ਵਿਨੋਦ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਆਕਾਸ਼ ਕੰਬੋਜ ਹਾਜ਼ਰ ਸਨ।