ਫਾਜਿਲਕਾ 26 ਜੂਨ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪੰਜਾਬ ਵਿੱਚ 3500 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000/- ਰੁ ਪ੍ਰਤੀ ਹੈਕਟੇਅਰ ਦੀ ਦਰ ਨਾਲ ਕਿਸਾਨਾਂ ਨੂੰ ਮੱਕੀ ਦਾ ਬੀਜ ਅਤੇ ਹੋਰ ਇਨਪੁਟਸ ਜਿਵੇਂ ਕਿ ਖਾਦਾਂ, ਦਵਾਈਆਂ ਆਦਿ ਸਹਾਇਤਾ ਦੇ ਤੌਰ ਤੇ ਦਿੱਤੇ ਜਾਣਗੇ। ਜਿਲ੍ਹਾ ਫਾਜ਼ਿਲਕਾ ਵਿਖੇ ਕੁੱਲ 100 ਹੈਕਟੇਅਰ ਰਕਬੇ ਵਿਖੇ ਪ੍ਰਦਰਸ਼ਨੀ ਪਲਾਟ ਲਗਾਏ ਜਾਣਗੇ.
ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਬੀਜ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਏ ਜਾਣਗੇ। ਕਿਸਾਨ ਵੀਰ ਵੱਧ ਤੋਂ ਵੱਧ 5 ਏਕੜ ਜਾਂ 10 ਪੈਕੇਟ ਮੱਕੀ ਦੀਆਂ ਹਾਈਬ੍ਰਿਡ ਬੀਜ ਉੱਤੇ ਸਬਸਿਡੀ ਲੈ ਸਕਦਾ ਹੈ। ਇਹ ਸਬਸਿਡੀ 1000 ਕੁਇੰਟਲ ਬੀਜ ਤੇ ਹੀ ਦਿੱਤੀ ਜਾਵੇਗੀ, ਇਹ ਸਬਸਿਡੀ ਪਹਿਲ ਦੇ ਆਧਾਰ ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ।
ਜਿਲ੍ਹਾ ਫਾਜ਼ਿਲਕਾ ਵਿਖੇ 20 ਕੁਇੰਟਲ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਤੇ 100/- ਰੁ. ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਤੇ ਕਿਸਾਨਾਂ ਨੂੰ ਡੀਬੀਟੀ ਰਾਹੀਂ ਉਪਲਬਧ ਕਰਵਾਇਆ ਜਾਵੇਗਾ Agrimachinerypb.com ਪੋਰਟਲ ਤੇ ਅਪਲਾਈ ਕਰ ਸਕਦਾ ਹੈ।
।ਵਧੇਰੇ ਝਾੜ ਲੈਣ ਲਈ ਮੱਕੀ ਨੂੰ ਵੱਟਾਂ ਉੱਤੇ ਬਿਜਾਈ ਕਰਨੀ ਚਾਹੀਦੀ ਹੈ। ਮੱਕੀ ਦੀ ਨਵੀਨਤਮ ਮਸ਼ੀਨਰੀ ਜਿਵੇਂ ਕਿ ਨਿਉਮੈਟਿਕ ਪਲਾਂਟਰ, ਮੇਜ਼ ਸ਼ੈਲਰ ਆਦਿ ਲੈਣ ਲਈ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਕਿਸਾਨ ਵੀਰ ਏ ਡੀ ਓ, ਬਲਾਕ ਖੇਤੀਬਾੜੀ ਅਫਸਰ ਅਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ