ਪੀ.ਸੀ.ਪੀ.ਐਨ.ਡੀ.ਟੀ. ਜਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਕੀਤੀ ਗਈ ਮੀਟਿੰਗ

Ferozepur

ਫਿਰੋਜ਼ਪੁਰ 01 ਜੁਲਾਈ, 2024:

          ਜੇਕਰ ਕਿਸੇ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਰੂਣ ਦੇ ਲਿੰਗ ਜਾਂਚ ਕੀਤੀ ਜਾ ਕਰਵਾਈ ਜਾਂਦੀ ਹੈ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁੱਪਤ ਰੱਖ ਕੇ 50,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ  ਨੇ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ‘ਬੇਟੀ ਬਚਾਓ ਬੇਟੀ ਪੜਾਓ’ ਤਹਿਤ ਪੀ.ਸੀ.ਪੀ.ਐਨ.ਡੀ.ਟੀ. ਦੀ ਜ਼ਿਲ੍ਹਾ ਐਡਵਾਈਜਰੀ ਕਮੇਟੀ ਦੇ ਮੈਬਰਾਂ ਦੀ ਮੀਟੰਗ ਦੌਰਾਨ ਕੀਤਾ।

         ਇਸ ਮੌਕੇ ਮੀਟਿੰਗ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਹੀਂ ਸਮਝਣਾ ਚਾਹੀਦਾ। ਇਸ ਮੌਕੇ ਉਨਾਂ ਨੇ ਪੀ.ਸੀ.ਪੀ.ਐਨ.ਡੀ.ਟੀ ਐਕਟ ਦੀ ਉਲਘੰਣਾ ਕਰਕੇ ਭਰੂਣ ਦੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਜਾਵਾਂ ਅਤੇ ਜ਼ੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

          ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਗੈਰ-ਕਾਨੂੰਨੀ ਤਰੀਕੇ ਨਾਲ ਕਿਸੇ ਵੱਲੋਂ ਭਰੂਣ ਦੇ ਲਿੰਗ ਜਾਂਚ ਕੀਤੀ ਜਾ ਕਰਵਾਈ ਜਾਂਦੀ ਹੈ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਿੰਗ ਨਿਰਧਾਰਨ (ਮੁੰਡਾ ਜਾਂ ਕੁੜੀ) ਟੈਸਟ ਕਰਨ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਜੇਕਰ ਕੋਈ ਗਰਭਵਤੀ ਔਰਤ ਜਾਅਲੀ ਮਰੀਜ ਬਣ ਕੇ ਲਿੰਗ ਨਿਰਧਾਰਨ ਕਰਨ ਵਾਲਿਆਂ ਨੂੰ ਫੜਨ ਵਿੱਚ ਸਿਹਤ ਵਿਭਾਗ ਦੀ ਮਦਦ ਕਰਦੀ ਹੈ ਤਾਂ ਉਸ ਨੂੰ ਵੀ 1,00,000/- ਰੁਪਏ ਇਨਾਮੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਦਿੱਤੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

          ਇਸ ਮੌਕੇ ਐਡੀਸ਼ਨਲ ਡਿਸਟ੍ਰਿਕਟ ਅਟਾਰਨੀ ਟੀਨਾ, ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਡੇਵਿਡ, ਮੈਡੀਸਿਨ ਸਪੈਸ਼ਲਿਸਟ ਡਾ. ਜਤਿੰਦਰ ਕੋਛੜ, ਗਾਇਨੀਕਲੋਜਿਸਟ ਡਾ. ਰਿਚਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਸਖੀ ਵਨ ਸਟਾਪ ਸੈਂਟਰ ਤੋਂ ਮਨਜਿੰਦਰ ਕੌਰ, ਸੁਪਰਡੈਂਟ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਿਜੇ ਕੁਮਾਰ, ਜ਼ਿਲ੍ਹਾ ਪੀ.ਐਨ.ਡੀ.ਟੀ.ਕੋਆਰਡੀਨੇਟਰ ਸੀਮਾ, ਸਮਾਜ ਸੇਵਕ ਨਵੀਨ ਸ਼ਰਮਾ ਪੀ.ਐੱਨ.ਡੀ.ਟੀ. ਅਸਿਸਟੈਂਟ  ਹਾਜ਼ਰ ਸਨ।