‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ  ਸਵਿਧਾ ਕੈਂਪ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 05 ਜੁਲਾਈ
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ  ਪਿੰਡ ਲੱਖੇਵਾਲੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ , ਇਸ ਕੈਂਪ ਦੀ ਪ੍ਰਧਾਨਗੀ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।
     ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸੀ ਸਰਟੀਫਿਕੇਟ, ਮੈਰਿਜ ਰਜਿਸਟਰੇਸ਼ਨ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕੀਤੀਆਂ ਗਈਆਂ।
       ਇਸ ਕੈਂਪ ਵਿੱਚ ਲੱਖੇਵਾਲੀ, ਨੰਦਗੜ੍ਹ, ਸੰਮੇਵਾਲੀ ਅਤੇ ਮਦਰੱਸਾ ਦੇ ਵਸਨੀਕਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੌਕੇ ਤੇ ਸਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਉਪਰੰਤ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਦਾਖਲ ਕਰਨ ਦੀ ਹਦਾਇਤ ਕੀਤੀ।
 ਇਸ ਮੌਕੇ ਤੇ ਐਸ.ਡੀ.ਐਮ. ਨੇ ਕਿਹਾ ਕਿ ਸਰਕਾਰ ਵਲੋਂ  ਸ਼ੁਰੂ ਕੀਤੀ ਗਈ ਸਕੀਮ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀਆਂ ਜਾਇਜ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ।
ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
      ਇਸ ਕੈਂਪ ਵਿੱਚ ਸ੍ਰੀ ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਸ੍ਰੀ ਪਵਨ ਕੁਮਾਰ ਸ਼ਰਮਾ ਨਾਇਬ ਤਹਿਸੀਲਦਾਰ ਬਰੀਵਾਲਾ, ਸ੍ਰੀ ਕਰਨਬੀਰ ਸਿੰਘ ਨਾਇਬ ਤਹਿਸੀਲਦਾਰ ਲੱਖੇਵਾਲੀ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।