ਅੰਮ੍ਰਿਤਸਰ 8 ਜੁਲਾਈ 2024–
ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮਿਤੀ 16 ਮਈ 2024 ਤੋਂ 01 ਜੂਨ 2024 ਤੱਕ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਪੂਰੇ ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਨੇ ਪੂਰੇ ਰਾਜ ਵਿੱਚੋਂ ਦੁਸਰਾ ਸਥਾਨ ਹਾਸਿਲ ਕੀਤਾ ਹੈ। ਅੰਮ੍ਰਿਤਸਰ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਪੰਦਰਵਾੜਾ ਰਿਪੋਰਟਾਂ ਅਨੁਸਾਰ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ ਆਪਣਾ ਸਥਾਨ ਬਣਾਇਆ ਹੈ।ਇਹ ਪੁਜੀਸ਼ਨ ਮੁੱਖ ਚੋਣ ਦਫ਼ਤਰ, ਪੰਜਾਬ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਪਹਿਲਾ ਅਤੇ ਅੰਮ੍ਰਿਤਸਰ ਨੇ ਦੁਸਰਾ ਸਥਾਨ ਹਾਸਿਲ ਕੀਤਾ।
ਇਸ ਕਾਮਯਾਬੀ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਉਹਨਾਂ ਨੂੰ ਅੱਜ ਹੀ ਇਹ ਸੂਚੀ ਮੁੱਖ ਚੋਣ ਦਫ਼ਤਰ ਤੋਂ ਪ੍ਰਾਪਤ ਹੋਈ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ ਸਥਾਨ ਹਾਸਲ ਕੀਤਾ ਹੈ। ਜਿਸ ਵਿੱਚੋਂ 02 ਵਾਰ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਮੁੱਖ ਚੋਣ ਦਫ਼ਤਰ ਵਲੋਂ ਹਰ 15 ਦਿਨਾਂ ਬਾਅਦ ਹਰ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਰਿਪੋਰਟ ਮੰਗਵਾਈ ਜਾ ਰਹੀ ਹੈ।ਸਾਰਿਆਂ ਜ਼ਿਲੇਆਂ ਦੀਆਂ ਪ੍ਰਾਪਤ ਰਿਪੋਰਟਾਂ ਅਤੇ ਸੋਸ਼ਲ ਮੀਡੀਆ ਇੰਡੈਕਸ ਦਾ ਮੁਲਾਂਕਣ ਕਰਨ ਤੋਂ ਬਾਅਦ ਇਹਨਾਂ ਜ਼ਿਲੇਆਂ ਦੀ ਦਰਜ਼ਾਬੰਦੀ ਕੀਤੀ ਜਾ ਰਹੀ ਹੈ।ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਨੂੰ 16 ਮਾਰਚ ਤੋਂ 31 ਮਾਰਚ ਤੱਕ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਤੇ ਇਸ ਵਾਰ ਦੁਸਰੀ ਪੁਜੀਸ਼ਨ ਆਉਣ ਤੇ ਇਸ ਪ੍ਰਾਪਤੀ ਲਈ ਉਹਨਾਂ ਜ਼ਿਲ੍ਹੇ ਦੀਆਂ ਸਮੂਹ ਸਵੀਪ ਟੀਮਾਂ ਨੂੰ ਵਧਾਈ ਦਿੱਤੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ‘ਸਵੀਪ’ ਕੋਰ ਕਮੇਟੀ ਦੇ ਚੇਅਰਪਰਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਕਈ ਲਗਾਤਾਰ ਨਿਵੇਕਲੀਆਂ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਉੱਤੇ ਅਮਲ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਵਿਧਾਨ ਸਭਾ ਖੇਤਰਾਂ ਵਿੱਚ ਜੰਗੀ ਪੱਧਰ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।ਉਹਨਾਂ ਦੱਸਿਆ ਕਿ ਇਸਦੇ ਨਾਲ-ਨਾਲ ਅਟਾਰੀ ਬਾਰਡਰ,ਹੈਰੀਟੇਜ਼ ਸਟਰੀਟ ਅਤੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੀ ਮੈਗਾ ਇਵੈਂਟ ਕਰਵਾਏ ਗਏ ਹਨ।ਉਹਨਾਂ ਕਿਹਾ ਕਿ ਪੂਰੇ ਸ਼ਹਿਰ ਵਿੱਚ ਵੋਟਰ ਜਾਗਰੂਕਤਾ ਵਾਲ ਪੇਂਟਿੰਗਾਂ ਬਣਵਾਈਆਂ ਗਈਆਂ ਹਨ,ਜਿਹਨਾਂ ਨੂੰ ਸ਼ਹਿਰ ਵਾਸੀਆਂ ਵਲੋਂ ਬਹੁਤ ਪਸੰਦ ਕੀਤਾ ਗਿਆ।ਉਹਨਾਂ ਦੱਸਿਆ ਕਿ ਚੋਣਾਂ ਵਿੱਚ ਹਰ ਵਰਗ ਦਾ ਯੋਗਦਾਨ ਬਹੁਤ ਜ਼ਰੂਰੀ ਹੈ,ਇਸੇ ਲਈ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਪਹਿਲੀ ਵਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਟ੍ਰਾਂਸਜੈਂਡਰਾਂ ਨੂੰ ਇੱਕੋ ਜਗ੍ਹਾ ਇੱਕਠਾ ਕਰਕੇ ਵੋਟਰ ਜਾਗਰੂਕਤਾ ਮਾਰਚ ਕੱਢਿਆ ਗਿਆ ਸੀ।
ਉਹਨਾਂ ਨੇ ਦੱਸਿਆ ਇਸ ਪੰਦਰਵਾੜੇ ਵਿੱਚ ਰੰਗੋਲੀ ਟੀਮਾਂ ਵੱਲੋਂ ਇੰਕਮ ਟੈਕਸ ਦਫਤਰ ਵਿੱਖੇ ਮਜੀਠਾ ਬਸ ਸਟੈਂਡ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਟ੍ਰੇਨਿੰਗ ਸੈਂਟਰਾਂ ਵਿੱਚ ਰੰਗੋਲੀ ਤਿਆਰ ਕੀਤੀ ਗਈ।ਸੀ੍ਰ ਰਾਜ ਕੁਮਾਰ ਲੈਕਚਰਾਰ, ਬੱਲ ਕਲਾਂ ਅਤੇ ਲੈਕਚਰਾਰ ਕਸ਼ਮੀਰ ਸਿੰਘ ਗਿੱਲ ਸੰਗਤਪੁਰਾ ਵੱਲੋਂ ਚੋਣਾਂ ਵਿੱਚ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਗੀਤ ਤਿਆਰ ਕੀਤੇ ਗਏ ਜੋ ਕਿ ਲੋਕਾਂ ਵੱਲੋਂ ਬਹੁਤ ਪਸੰਦ ਕੀਤੇ ਗਏ।ਐਨ.ਸੀ.ਸੀ ਕੈਡਟਸ ਵੱਲੋਂ ਸਥਾਨਕ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਪੈਦਲ ਮਾਰਚ ਵੀ ਕੀਤਾ ਗਿਆ।
ਇਸ ਪੰਦਰਵਾੜੇ ਦਾ ਸਭ ਤੋਂ ਵਧੀਆਂ ਉਪਰਾਲਾ ਸੁਪਰ ਮਾਡਲ ਪੋਲੰਿਗ ਸਟੇਸ਼ਨ ਰਿਹਾ ਸੀ। ਜੋ ਕਿ ਸਥਾਨਕ ਐਸ.ਐਲ.ਭਵਨਜ਼ ਸਕੂਲ ਸ਼ਿਵਾਲਾ ਭਾਈਆਂ ਵਿੱਖੇ ਤਿਆਰ ਕੀਤਾ ਗਿਆ ਸੀ।ਅਸਿਸਟੈਂਟ ਕਮਿਸ਼ਨਰ ਸੀ੍ਰਮਤੀ ਸੋਨਮ ਜੀ ਨੇ ਦੱਸਿਆ ਕਿ ਇਸ ਮਾਡਲ ਪੋਲੰਿਗ ਸਟੇਸ਼ਨ ਤੇ ਵੋਟਰਾਂ ਦੇ ਆਉਣ ਤੇ ਢੋਲ ਨਾਲ ਸਵਾਗਤ ਕੀਤਾ ਗਿਆ ਤੇ ਵੋਟ ਪਾਉਣ ਉਪਰੰਤ ਖਾਣ ਪੀਣ ਲਈ ਗੋਲਗੱਪੇ ਚਾਟ ਪਾਪੜੀ ਅਤੇ ਖੱਟੇ ਵਾਲੇ ਲੱਡੂ ਲਗਾਏ ਗਏ ਸਨ। ਰੰਗੋਲੀ ਟੀਮ ਵੱਲੋਂ ਫੇਸ ਟੈਟੂ, ਔਰਤਾਂ ਲਈ ਨੇਲ ਪਾਲਿਸ਼ ਲਗਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਇਸ ਤੋਂ ਇਲਾਵਾ ਮਿਊਜਿਕ ਕੰਸਰਟ ਵੀ ਕੀਤਾ ਗਿਆ ਅਤੇ ਵਾਪਸੀ ਤੇ ਵੋਟਰਾਂ ਨੂੰ ਪੀਣ ਲਈ ਮਿੱਠੀ ਲੱਸੀ ਅਤੇ ਵਾਤਾਵਰਣ ਨੂੰ ਸਾਫ ਰੱਖਣ ਲਈ ਬੂਟੇ ਦਿੱਤੇ ਗਏ।ਇਸ ਪੋਲੰਿਗ ਸਟੇਸ਼ਨ ਦਾ ਟਰਨ ਆਉਟ ਵੀ ਬਹੁਤ ਵਧੀਆ ਰਿਹਾ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰ ਤੇ ਸਵੀਪ ਸੈੱਲ ਸਥਾਪਿਤ ਕੀਤਾ ਗਿਆ, ਜਿੱਥੇ ਸਾਰੀਆਂ ਗਤੀਵਿਧੀਆਂ ਦੀ ਯੋਜਨਾਬੰਧੀ ਅਤੇ ਮੁਨੀਟਰਿੰਗ ਕੀਤੀ ਗਈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਬਾਰ ਦੇਸ਼ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ,ਇਸ ਲਈ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਦੱਸਿਆ ਕਿ ਮੌਜੂਦਾ ਯੁਗ ਸੋਸ਼ਲ ਮੀਡੀਆ ਦਾ ਯੁਗ ਹੈ,ਇਸ ਲਈ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਵਾਇਆ ਗਿਆ।