ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ ਭਲਕੇ 11 ਜੁਲਾਈ ਨੂੰ

S.A.S Nagar

ਐੱਸ.ਏ.ਐੱਸ ਨਗਰ, 10 ਜੁਲਾਈ, 2024 :

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 11 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ (ਡੀ.ਬੀ.ਈ.ਈ.) ਐੱਸ.ਏ.ਐੱਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਅਲਾਇੰਸ ਜਾਬਜ਼, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ  ਆਈ-ਪ੍ਰੋਸੈਸ, ਐਸ.ਬੀ.ਆਈ.ਕਰੈਡਿਟ ਕਾਰਡ, ਮੁਰਾਰੀ ਸਰਵਿਸਿਜ਼ (Alliance  Jobs, Axis Bank, ICICI I-Process, SBI Credit Card, Murari Services)  ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਗ੍ਰੇਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਆਈ.ਟੀ.ਆਈ. ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਸੁਖਮਨ ਮਾਨ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਾਰਥੀ ਆਪਣਾ ਬਾਇਓ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਨ।