ਫਾਜਿਲਕਾ 11 ਜੁਲਾਈ
ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਜੀ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਅੱਜ ਵਿਸ਼ਵ ਆਬਾਦੀ ਦਿਵਸ ਸਿਵਿਲ ਹਸਪਤਾਲ ਅਬੋਹਰ ਵਿਖੇ ਮਨਾਇਆ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾਕਟਰ ਨੀਰਜਾ ਗੁਪਤਾ ਐੱਸ ਐਮ ਓ ਅਬੋਹਰ ਮਾਸ ਮੀਡੀਆ ਬ੍ਰਾਂਚ ਤੋਂ ਦਿਵੇਸ਼ ਕੁਮਾਰ, ਸੁਨੀਲ ਟੰਡਨ ਹਰਮੀਤ ਸਿੰਘ ਨੇ ਸਮੂਲੀਅਤ ਕੀਤੀ। ਇਸ ਦੋਰਾਨ ਬੀ ਸੀ ਸੀ ਸੁਖਦੇਵ ਸਿੰਘ, ਟਹਿਲ ਸਿੰਘ, ਸੰਜੇ ਕੁਮਾਰ, ਐਲ ਐਚ ਵੀ ਦਿਨੇਸ਼ ਰਾਣੀ, ਰਾਜੇਸ਼ ਕੁਮਾਰ ਹਾਜਰ ਸੀ.
ਇਸ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਵਧਦੀ ਆਬਾਦੀ ਦੇ ਨੁਕਸਾਨਾਂ ਸਬੰਧੀ ਜਾਣਕਾਰੀ ਦੇਣਾ ਅਤੇ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਾ ਹੈ। ਅੱਜ ਜਿਲ੍ਹਾ ਫਾਜ਼ਿਲਕਾ ਵਿੱਚ “ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਗਰਭ ਅਵਸਥਾ ਦਾ ਸਿਹਤਮੰਦ ਸਮਾਂ ਅਤੇ ਵਿੱਥ” ਥੀਮ ਅਤੇ “ਵਿਕਸਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ” ਸਲੋਗਨ ਹੇਠ ਮਨਾਇਆ ਗਿਆ। ਇਸ ਦਿਨ ਦੇ ਸਬੰਧ ਵਿੱਚ ਸਿਹਤ ਵਿਭਾਗ ਅੱਜ ਤੋਂ 24 ਜੁਲਾਈ ਤੱਕ ਪਰਿਵਾਰ ਨਿਯੋਜਨ ਦੇ ਵਿਸ਼ੇਸ਼ ਅਪ੍ਰੇਸ਼ਨ ਕੈਂਪ ਲਗਾ ਰਿਹਾ ਹੈ। ਜਿਸ ਵਿੱਚ ਅਬੋਹਰ ਸਿਵਿਲ ਹਸਪਤਾਲ ਵਿਖੇ ਨਸਬੰਦੀ ਦੇ ਵਿਸ਼ੇਸ ਕੈਂਪ ਲਗਾਏ ਜਾਣਗੇ. ਉਹਨਾਂ ਦੱਸਿਆ ਕਿ ਵੱਧਦੀ ਹੋਈ ਆਬਾਦੀ ਕਾਰਣ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ, ਚੰਗਾ ਘਰ, ਚੰਗੀ ਖੁਰਾਕ ਨਹੀਂ ਦੇ ਸਕਦੇ।
ਡਾ ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਯੋਗ ਜ਼ੋੜਿਆਂ ਨੂੰ ਪਰਿਵਾਰ ਨਿਯੋਜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹੁਣ ਅਪ੍ਰੇਸ਼ਨਾਂ ਦੇ ਲੱਗ ਰਹੇ ਵਿਸ਼ੇਸ਼ ਕੈਂਪਾਂ ਵਿੱਚ ਲਿਆ ਕੇ ਅਪ੍ਰੇਸ਼ਨ ਕਰਵਾਏ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੜਕਿਆਂ ਦੀ ਸ਼ਾਦੀ 21 ਸਾਲ ਅਤੇ ਲੜਕੀਆਂ ਦੀ ਸ਼ਾਦੀ 18 ਸਾਲਾਂ ਤੋਂ ਪਹਿਲਾਂ ਨਾ ਕਰਨ। ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਪਹਿਲਾਂ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਸਰਾ ਬੱਚਾ ਪਹਿਲੇ ਬੱਚੇ ਤੋਂ ਤਿੰਨ ਸਾਲਾਂ ਦੇ ਫ਼ਰਕ ਨਾਲ ਲੈਣ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਸਾਰੇ ਸਾਧਨ ਮੁਫ਼ਤ ਉਪਲਬਧ ਹਨ।
ਉਹਨਾਂ ਪਰਿਵਾਰ ਨਿਯੋਜਨ ਦੇ ਕੱਚੇ ਸਾਧਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਬੱਚਿਆਂ ਵਿੱਚ ਵਿੱਥ ਪਾਉਣ ਲਈ ਪਰਿਵਾਰ ਨਿਯੋਜਨ ਦੇ ਕੱਚੇ ਸਾਧਨਾਂ ਵਿੱਚ ਪੀਪੀਆਈਯੂਸੀਡੀ, ਛਾਇਆ, ਅੰਤਰਾ ਟੀਕਾ, ਕੰਡੋਮ, ਮਾਲਾ ਐਨ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ।
ਦਿਵੇਸ਼ ਕੁਮਾਰ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕੇ ਅਪਨਾਉਣ ਲਈ ਸਰਕਾਰ ਵੱਲੋਂ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਵਾਉਣ ਤੇ 1100 ਰੁਪਏ, ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸੰਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਦਰਵਾੜੇ ਦਾ ਪੂਰਨ ਲਾਭ ਉਠਾਉਣ। ਮੰਚ ਸੰਚਾਲਨ ਦਿਵੇਸ਼ ਕੁਮਾਰ ਵਲੋ ਕੀਤਾ ਗਿਆ।
ਇਸ ਸਮੇਂ ਐਲ.ਐਚ.ਵੀਜ਼, ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਆਸ਼ਾ ਅਤੇ ਆਮ ਲੋਕਾਂ ਹਾਜ਼ਰ ਸਨ।