ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

Mansa

ਮਾਨਸਾ, 13 ਜੁਲਾਈ:
ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਅਤੇ ਕਪਤਾਨ ਪੁਲਿਸ, ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜਨਾਂ ਅਤੇ 12 ਥਾਣਿਆ ਅਧੀਨ ਪੈਂਦੇ ਏਰੀਏ ਵਿੱਚ 7500 ਪੋਦੇ (ਛਾਂਦਾਰ/ਫਲਦਾਰ)  ਲਗਾਏ ਗਏ ਹਨ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ ’ਤੇ ਵਿੱਢੀ ਮੁਹਿੰਮ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਖਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਾ ਹੈ ਕਿ ਉਹ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਸ਼ੁੱਧ ਵਾਤਾਵਰਣ ਸਿਰਜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੰਦਰੁਸਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਇਸ ਮੋਕੇ ਡੀ.ਐਸ.ਪੀ. ਧਰਮਿੰਦਰ ਸਿੰਘ ਵੀ ਮੌਜੂਦ ਸਨ।