ਪਿੰਡ ਡੰਗਰ ਖੇੜਾ ਦੀ ਕਰਨੈਲ ਢਾਣੀ ਦੇ ਸਰਕਾਰੀ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਕੱਢੀ

Fazilka

ਫਾਜ਼ਿਲਕਾ, 13 ਜੁਲਾਈ

ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਡੰਗਰਖੇੜਾ ਦੀ ਢਾਣੀ ਕਰਨੈਲ ਸਿੰਘ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ।

ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਕੁਮਾਰ ਨੇ ਸਕੂਲੀ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਨਾਲ ਪੈਦਾ ਨਹੀਂ ਹੁੰਦਾ ਸਾਫ਼ ਪਾਣੀ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਚੱਕ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ।

ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਆਪਣੇ ਫਰਿੱਜਾਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।

ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਕੁਮਾਰ, ਸੀਐਚਓ ਪਰਵੀਨ, ਏਐਨਐਮ ਕਰਮਜੀਤ ਕੌਰ, ਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।