8ਵੇਂ ਸੁਵਿਧਾ ਕੈਂਪ ਦਾ ਪਿੰਡ ਧੂੜਕੋਟ ਅਤੇ ਆਸ ਪਾਸ ਦੇ ਪਿੰਡ ਵਾਸੀਆਂ ਨੇ ਲਿਆ ਲਾਭ

Faridkot Politics

ਫਰੀਦਕੋਟ 19 ਜੁਲਾਈ,2024  (    )   ਅੱਜ 8ਵੇਂ ਸੁਵਿਧਾ ਕੈਂਪ ਤਹਿਤ ਪਿੰਡ ਧੂੜਕੋਟ ਵਿਖੇ ਲੋਕਾਂ ਨੂੰ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸਫਾਈ ਦੇ ਪ੍ਰਬੰਧਨ, ਬਿਜਲੀ ਅਤੇ ਖੇਤੀ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ । ਇਸ ਮੌਕੇ ਪਿੰਡ ਦੇ ਮੋਹਤਬਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਸਪੀਕਰ ਸੰਧਵਾਂ ਦੀ ਨੁਮਾਇੰਦਗੀ ਉਨ੍ਹਾਂ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਕੀਤੀ ।

          ਇਸ ਮੌਕੇ ਬੋਲਦਿਆਂ ਐਡਵੋਕੇਟ ਬੀਰਇੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਇਹ ਇੱਕ ਸੁਵਿਧਾ ਜਨਕ ਉਪਰਾਲਾ ਹੈ । ਉਨ੍ਹਾਂ ਦੱਸਿਆ ਕਿ ਸੁਵਿਧਾ ਕੈਂਪਾਂ ਰਾਹੀਂ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਹੁੰਦਾ ਹੈ ਉਥੇ ਨਾਲ ਹੀ ਪਿੰਡ ਦੇ ਸਾਂਝੇ ਕੰਮ ਵੀ ਫੌਰੀ ਤੌਰ ਤੇ ਅਫ਼ਸਰਾਂ ਵਲੋਂ ਵਿਚਾਰ ਕਰਕੇ ਵਿੱਢੇ ਜਾ ਰਹੇ ਹਨ ।

ਲੋਕਾਂ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਅਮਲੇ ਨਾਲ ਇਨ੍ਹਾਂ ਕੈਂਪਾਂ ਵਿੱਚ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਹਾਜ਼ਰ ਰਹਿੰਦੇ ਹਨ ਤਾਂ ਜੋ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਮੌਕੇ ਤੇ ਹੱਲ ਕੀਤੀਆਂ ਜਾ ਸਕਣ ।

ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖਜਲ-ਖੁਆਰੀ ਨਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਉਹਨਾਂ ਦੇ ਪਿੰਡ ਵਿੱਚ ਇਸ ਤਰਾਂ ਦੇ ਕੈਂਪ ਲੱਗਣ ਤਾਂ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਹਨਾਂ ਸਕੀਮਾਂ ਦਾ ਮੌਕੇ ਤੇ ਹੀ ਲਾਭ ਲਿਆ ਜਾਵੇ।