ਮਾਨਯੋਗ ਜਸਟਿਸ ਮਨੀਸ਼ਾ ਬੱਤਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਸੈਸ਼ਨ ਡਵੀਜ਼ਨ  ਸ੍ਰੀ ਮੁਕਤਸਰ ਸਾਹਿਬ ਦਾ  ਦੌਰਾ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 20 ਜੁਲਾਈ
                    ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਆਪਣੇ ਪਰਿਵਾਰ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰੂਦਆਰਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂਦਆਰਾ ਸਾਹਿਬ ਦੇ ਮੀਤ ਮੈਨੇਜਰ ਸੁਖਦੇਵ ਸਿੰਘ ਸੰਧੂ ਅਤੇ ਹੈਡ ਗ੍ਰੰਥੀ ਜਗਬੀਰ ਸਿੰਘ ਨੇ ਮਾਨਯੋਗ ਜਸਟਿਸ ਨੂੰ ਸ੍ਰੀ ਗੁਰੂਦਆਰਾ ਸਾਹਿਬ ਬਾਰੇ ਜਾਣਕਾਰੀ ਦਿੱਤੀ ਗਈ ਉਸ ਉਪਰੁੰਤ ਉਹਨਾਂ ਨੂੰ  ਸਿਰੋਪਾ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
                       ਉਹਨਾਂ ਦੇ ਨਾਲ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ,  ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਵੀ ਹਾਜਰ ਸਨ।
                     ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30  2024 ਤੱਕ  ਵਾਤਾਵਰਨ ਬਚਾਉਣ ਲਈ ਚਲਾਈ   ਮੁਹਿੰਮ ਤਹਿਤ ਉਹਨਾਂ ਵਲੋਂ ਜ਼ਿਲ੍ਹਾਂ ਕੋਰਟ ਕੰਪਲੈਕਸ ਵਿਖੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੰਦਿਆਂ ਪੌਦਾ ਵੀ ਲਗਾਇਆ ਗਿਆ।
                     ਇਸ ਮੌਕੇ ਵਧੀਕ ਜ਼ਿਲ੍ਹਾਂ ਅਤੇ ਸ਼ੈਸ਼ਨ ਜੱਜ ਮਿਸ. ਅਮੀਤਾ ਸਿੰਘ, ਮਿਸ. ਗਿਰਿਸ਼, ਸਿਵਿਲ ਜੱਜ (ਸੀਨਿਅਰ ਡਵੀਜ਼ਨ) ਮਿਸ. ਸੁਚੇਤਾ ਅਸੀਸ ਦੇਵ, ਚੀਫ ਜੂਡੀਸ਼ੀਅਲ ਮੈਜੀਸਟਰੈਟ ਸ਼੍ਰੀ ਅਮਰੀਸ਼ ਕੁਮਾਰ, ਅਡੀਸ਼ਨਲ ਸਿਵਿਲ ਜੱਜ (ਸੀਨਿਅਰ ਡਵੀਜ਼ਨ) ਸ੍ਰੀ ਮਹੇਸ਼ ਕੁਮਾਰ, ਸਿਵਿਲ ਜੱਜ (ਜੂਨੀਅਰ ਡਵੀਜ਼ਨ) ਮਿਸ. ਗੁਰਪ੍ਰੀਤ ਕੌਰ ਅਤੇ ਨਵ ਨਿਯੁਕਤ ਜੂਡੀਸ਼ੀਅਲ ਅਫਸਰ ਆਦਿ ਮੌਜੂਦ ਸਨ।
                    ਇਸ ਮੌਕੇ ਜ਼ਿਲ੍ਹਾ ਬਾਰ ਐਸੋਸਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਾਨ ਸ੍ਰੀ ਮੁਕਤਸਰ ਸਾਹਿਬ,  ਮਿਸ. ਵਿਦੁਸ਼ੀ ਭੁੱਲਰ ਅਤੇ ਸ੍ਰੀ ਸਤਬੀਰ ਸਿੰਘ ਔਲਖ ਪ੍ਰਧਾਨ ਬਾਰ ਐਸੋਸਏਸ਼ਨ ਮਲੋਟ / ਗਿੱਦੜਬਾਹਾ ਵਲੋਂ ਮਾਨਯੋਗ ਜਸਟਿਸ ਦਾ ਸਵਾਗਤ ਕੀਤਾ।
                    ਉਸ ਤੋਂ ਬਾਅਦ ਮਾਨਯੋਗ ਜਸਟਿਸ ਵਲੋਂ ਸ਼ੈਸ਼ਨ ਡਵੀਜ਼ਨ ਦੇ ਬਾਰ ਐਸੋਸਏਸ਼ਨਾ ਦੇ ਨਾਲ ਗੱਲ-ਬਾਤ ਕੀਤੀ ਗਈ, ਜੋ ਉਹਨਾਂ  ਮੁਸ਼ਕਲਾਂ            ਇਸ ਮੌਕੇ ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੇਣ ਲਈ ਹਰੇਕ ਅਫਸਰ ਸਾਹਿਬਾਨ ਨੂੰ ਵੱਧ ਤੋਂ ਵੱਧ ਨਿਆਂ ਦੇਣ ਲਈ ਸਾਰਥਿਕ ਉਪਰਾਲੇ ਕਰਨੇ ਚਾਹੀਦੇ ਹਨ।