ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ 

Bathinda

ਬਠਿੰਡਾ, 24 ਜੁਲਾਈ : ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੌਰਾਨ ਤਨਦੇਹੀ ਅਤੇ ਅਣਥੱਕ ਮਿਹਨਤ ਨਾਲ ਆਪਣੀਆਂ ਡਿਊਟੀਆਂ ਕਰਨ ਵਾਲੇ ਨੋਡਲ ਅਫ਼ਸਰਾਂ/ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਹੌਂਸਲਾ ਅਫਜਾਈ ਕਰਨ ਮੌਕੇ ਕੀਤਾ। 

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦਾ ਕੰਮ ਸਮੁੱਚੇ ਚੋਣ ਅਮਲੇ ਵਲੋਂ ਕੀਤੀ ਗਈ ਅਣਥੱਕ ਮਿਹਨਤ, ਲਗਨ, ਅਮਨ-ਅਮਾਨ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ।

ਇਸ ਤੋਂ ਪਹਿਲਾਂ ਕਮਿਸ਼ਨਰ ਨਗਰ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਲਤੀਫ ਅਹਿਮਦ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਆਦਿ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਮੁੱਚੀ ਚੋਣ ਪ੍ਰਕਿਰਿਆਂ ਨੂੰ ਨੇਪਰੇ ਚੜਾਉਣ ਲਈ ਆਪੋਂ-ਆਪਣੇ ਤਜ਼ਰਬੇ ਸਾਂਝੇ ਕੀਤੇ। 

 ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਖੁਦ ਫੀਲਡ ਵਿੱਚ ਵਿਚਰ ਕੇ ਚੋਣਾਂ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਿਸ ਕਾਰਨ ਚੋਣਾਂ ਦਾ ਕੰਮ ਆਸਾਨੀ ਨਾਲ ਨੇਪਰੇ ਚੜ੍ਹਿਆ।