ਮੁੱਖ ਮੰਤਰੀ ਨੇ ਸਪੋਕਸਮੈਨ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Politics Punjab

ਚੰਡੀਗੜ੍ਹ, 4 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸਪੋਕਸਮੈਨ ਅਖਬਾਰ ਦੇ ਬਾਨੀ ਸੰਪਾਦਕ ਜੋਗਿੰਦਰ ਸਿੰਘ (83) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜੋਗਿੰਦਰ ਸਿੰਘ ਦਾ ਅੱਜ ਸ਼ਾਮੀਂ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਹਨ।

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੋਗਿੰਦਰ ਸਿੰਘ ਨੂੰ ਸਮਰਪਿਤ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਪੋਕਸਮੈਨ ਅਖ਼ਬਾਰ ਦੀ ਸਥਾਪਨਾ ਕਰ ਕੇ ਇਸ ਨੂੰ ਸਿਖਰਾਂ ‘ਤੇ ਪਹੁੰਚਾਉਣ ਵਾਲੇ ਨਿਡਰ ਪੱਤਰਕਾਰ ਜੋਗਿੰਦਰ ਸਿੰਘ ਪੇਸ਼ੇਵਰ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧ ਇਨਸਾਨ ਸਨ, ਜਿਨ੍ਹਾਂ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।