ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 16 ਅਗਸਤ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ।

               ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ।

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ’ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਦਰੱਖਤਾ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋਂ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।