ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

Amritsar Politics Punjab

  ਅੰਮ੍ਰਿਤਸਰ 21 ਅਗਸਤ:– ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ  ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ ਘੱਟ 10 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਦੀ ਉਸਾਰੀ ਤੁਰੰਤ ਸੁਰੂ ਕਰਨ ਲਈ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਘੋਸਿ਼ਤ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ  ਇਕੱਠਾ ਕੀਤਾ ਜਾਵੇ।

          ਇਸ ਮੌਕੇ ਸੈਕਟਰੀ, ਜਲ ਸਕਤੀ ਮੰਤਰਾਲਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਭਾਰਤ ਸਰਕਾਰ ਵੱਲੋ ਓ.ਡੀ.ਐਫ ਪਲੱਸ ਮਾਡਲ ਦੀ ਪ੍ਰਾਪਤੀ ਲਈ ਅਲੱਗ-ਅਲੱਗ 8 ਰਾਜਾਂ(states) ਦੇ 54 ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾ ਵੱਲੋ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਨੂੰ ਰੀਵਿਉ  ਵੀ ਕੀਤਾ ਗਿਆ।   

            ਇਸ ਮੌਕੇ ਤੇ ਸ਼੍ਰੀ ਰਜੇਸ਼ ਕੁਮਾਰ ਦੁਬੇ, ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ, ਸ੍ਰੀ ਲਵਦੀਪ ਸਿੰਘ, ਕਾਰਜਕਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਸੰਦੀਪ ਕੁਮਾਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸ੍ਰੀ ਬਿਕਰਮਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਟਾਰੀ, ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਹਰਛਾ ਛੀਨਾ, ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜੰਡਿਆਲਾ, ਸ੍ਰੀ ਕੁਲਵੰਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਈਆ, ਸ੍ਰੀ ਸੁੱਖਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਜਨਾਲਾ, ਸ੍ਰੀਮਤੀ ਲਖਵਿੰਦਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵੇਰਕਾ ਹਾਜਰ ਸੀ।