ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

Punjab

ਫਾਜ਼ਿਲਕਾ 27 ਅਗਸਤ 2024…

                             ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਪਲਾਂਟ ਫਾਰ ਮਦਰ (ਏਕ ਪੇੜ ਮਾਂ ਕੇ ਨਾਮ) ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਬੂਟੇ ਲਗਾਏ ਗਏ।

           ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਵਦੀਪ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਦੂਸ਼ਿਤ ਵਾਤਾਵਰਨ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਜਿੱਥੇ ਸਾਨੂੰ ਹਰਾ ਭਰਾ ਵਾਤਾਰਨ ਮੁਹੱਈਆ ਕਰਦੇ ਹਨ ਉੱਥੇ ਹੀ ਸਾਫ ਹਵਾ ਤੇ ਠੰਡੀ ਛਾਂ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਇੱਕ ਬੂਟਾ ਆਪਣੀ ਮਾਂ ਦੇ ਨਾਮ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਬੂਟੇ ਦੀ ਦੇਖਭਾਲ ਵੀ ਬਹੁਤ ਜ਼ਰੂਰੀ ਹੈ ਜਿਸ ਦਾ ਖਾਸ ਧਿਆਨ ਰੱਖਿਆ ਜਾਵੇ।

          ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤਾਂ ਹੀ ਸ਼ੁੱਧ ਵਾਤਾਵਰਨ ਤੇ ਸਾਫ ਹਵਾ ਲੈ ਸਕਣਗੀਆਂ ਜੇਕਰ ਅਸੀਂ ਅਜੋਕੇ ਦੌਰ ਤੋਂ ਹੀ ਵੱਧ ਤੋਂ ਵੱਧ ਬੂਟੇ ਲਗਾਈਏ। ਉਨ੍ਹਾਂ ਕਿਹਾ ਆਓ ਅਸੀਂ ਸਾਰੇ ਪ੍ਰਣ ਕਰੀਏ ਕਿ ਅਸੀਂ ਆਪਣੇ ਜ਼ਿਲ੍ਹੇ ਅਤੇ ਸਹਿਰ ਨੂੰ ਹਰਾ ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਵਾਂਗੇ ਅਤੇ ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਨੂੰ ਕਾਮਯਾਬ ਬਣਾਵਾਂਗੇ।