ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਸੁਵਿਧਾ ਕੈਂਪ ਦੌਰਾਨ ਪ੍ਰਾਪਤ 90 ਸ਼ਿਕਾਇਤਾਂ ਵਿਚੋਂ 73 ਦਾ ਮੌਕੇ ਤੇ ਨਿਪਟਾਰਾ—ਡਿਪਟੀ ਕਮਿਸ਼ਨਰ

Fazilka

ਫਾਜ਼ਿਲਕਾ, 27 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਆਯੋਜਿਤ ਕੈਂਪ ਦੌਰਾਨ 90 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਵਿਚੋਂ 73 ਦਾ ਨਿਪਟਾਰਾ ਮੌਕੇ *ਤੇ ਹੀ ਕੀਤਾ ਗਿਆ ਤੇ ਬਕਾਇਆ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਹਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਨਾਲ ਸਬੰਧਤ, ਪਸ਼ੂ ਪਾਲਣ ਵਿਭਾਗ, ਸੇਵਾ ਕੇਂਦਰ, ਸਿਹਤ ਵਿਭਾਗ, ਮਾਲ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ ਪ੍ਰਾਪਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ *ਤੇ ਹਲ ਕੀਤਾ ਗਿਆ। ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ, ਸੀ.ਡੀ.ਪੀ.ਓ ਦਫਤਰ, ਖੁਰਾਕ ਤੇ ਸਪਲਾਈ ਵਿਭਾਗ, ਬਿਜਲੀ ਬੋਰਡ ਨਾਲ ਸਬੰਧਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਕੈਂਪ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਸਰਕਾਰ ਵੱਲੋਂ ਲੋਕਾਂ ਨੂੰ ਖਜਲ—ਖੁਆਰੀ ਰਹਿਤ ਸੇਵਾਵਾਂ ਦੇਣ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਮੁਖੀ ਕੈਂਪਾਂ ਵਿਖੇ ਆਪਣੀ ਹਾਜਰੀ ਯਕੀਨੀ ਬਣਾਉਣ ਤਾਂ ਜ਼ੋ ਨਿਰਵਿਘਨ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਲੋਕਾਂ ਨੂੰ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ ਤੋਂ ਇਲਾਵਾ ਅਧਿਕਾਰੀ ਮੌਜੂਦ ਸਨ।