ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

Bathinda

ਬਠਿੰਡਾ, 29 ਅਗਸਤ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਰਗੀ ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਦੇ ਮੱਦੇਨਜ਼ਰ 8 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ।

ਇਸ ਦੌਰਾਨ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ।

ਕੋਆਰਡੀਨੇਟਰ ਡਾ. ਅਜੀਤਪਾਲ ਸਿੰਘ ਧਾਲੀਵਾਲ ਪ੍ਰੋਫੈਸਰ ਐਨੀਮਲ ਸਾਇੰਸ ਨੇ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੁਰਾਕ, ਟੀਕਾਕਰਨ, ਦਵਾਈਆਂ, ਸ਼ੈਡ ਅਤੇ ਰੋਗ ਰਹਿਤ ਮੁਰਗੀ-ਪਾਲਣ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ।

ਸਿਖਲਾਈ ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ। ਇਸ ਦੌਰਾਨ ਬੈਕਯਾਰਡ ਪੋਲਟਰੀ ਦੀ ਮਹੱਤਤਾ ਕੀਤੀ ਗਈ।