ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ

Sri Muktsar Sahib

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 29 ਅਗਸਤ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ।

ਇਸ ਮੌਕੇ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਇਹ ਇੱਕ ਸਾਰਥਕ ਉਪਰਾਲਾ ਹੈ, ਜਿੱਥੇ ਸਾਡੀਆਂ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਇੱਕ ਮੰਚ ਮਿਲ ਰਿਹਾ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਾਡੇ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਹ ਮੇਲਾ ਕਰਵਾ ਰਹੀ ਹੈ। ਉਹਨਾਂ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸੇ ਪਿੰਡ ਵਿੱਚ ਸਰਕਾਰ ਨੇ ਇਸ ਤਰ੍ਹਾਂ ਦਾ ਆਯੋਜਨ ਕੀਤਾ ਹੋਵੇ।  ਉਹਨਾਂ ਨੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਦੇ ਨਾਂ ’ਤੇ ਇਸ ਤਰਾਂ ਦੇ ਸਮਾਗਮ ਹੋਣ ਨਾਲ ਸਮਾਜ ਵਿੱਚ ਔਰਤਾਂ ਨੂੰ ਬਰਾਬਰਤਾ ਦਾ ਅਹਿਸਾਸ ਹੋਵੇਗਾ ਅਤੇ ਉਹ ਇਸ ਤੋਂ ਪ੍ਰੇਰਨਾ ਲੈ ਕੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣਗੀਆਂ। ਇਸ ਮੌਕੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਉਹਨਾਂ ਦੇ ਧਰਮ ਪਤਨੀ ਐਡਵੋਕੇਟ ਅਮਨਦੀਪ ਕੌਰ ਵੀ ਪਹੁੰਚੇ।

ਇੱਥੇ ਪਹੁੰਚਣ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਢਿੱਲੋ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਵੱਖ-ਵੱਖ ਸਟਾਲ ਲਗਾਉਣ ਵਾਲੇ ਅਤੇ ਪ੍ਰਤੀਭਾਗੀਆਂ ਦੀ ਹੌਸਲਾ ਅਫਜਾਈ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਰਾਜ ਮੱਲਣ ਵੈਲਫੇਅਰ ਬੋਰਡ, ਕੁਲਵਿੰਦਰ ਸਿੰਘ, ਸੁੱਖੀ ਕੁਰਾਈ ਵਾਲਾ, ਗੀਤਾ ਸਿੰਘ, ਵਕੀਲ ਸਿੰਘ, ਜਗਮੋਹਣ ਸਿੰਘ ਸੁਖਨਾ ਅਬਲੂ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।