ਡਿਪਟੀ ਕਮਿਸ਼ਨਰ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ

Politics Punjab Sri Muktsar Sahib

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 3 ਸਤੰਬਰ:

                    ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਧਰਮਸ਼ਾਲਾ ਅਤੇ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ ।

                    ਇਸ ਕੈਂਪ ਦੀ ਪ੍ਰਧਾਨਗੀ  ਕਰਦਿਆਂ ਸ੍ਰੀ ਤ੍ਰਿਪਾਠੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸ਼ੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਯੂਸ਼ਮਾਨ ਕਾਰਡ ਸੇਵਾਵਾਂ ਮੌਕੇ ’ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

                  ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।   

                  ਇਸ ਕੈਂਪ ਵਿੱਚ ਇਲਾਕਾ ਨਿਵਾਸੀ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੌਕੇ ’ਤੇ ਸਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਕੀਤੇ ਜਾ ਰਹੇ ਜਨ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

                 ਇਸ ਮੌਕੇ ਤੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ‘ਸਰਕਾਰ ਤੁਹਾਡੇ ਦੁਆਰ’ ਦੇ ਤਹਿਤ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀਆਂ ਜਾਇਜ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ।

      ਉਹਨਾਂ ਭਰੋਸਾ ਦੁਆਇਆ ਕਿ ਗਿੱਦੜਬਾਹਾ ਸ਼ਹਿਰ ਨੂੰ ਮਾਡਲ ਸ਼ਹਿਰ ਬਨਾਉਣ ਲਈ ਪੂਰੇ ਯਤਨ ਕੀਤੇ ਜਾਣਗੇ ।

                                 ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

                 ਇਸ ਕੈਂਪ ਵਿੱਚ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬੋਲਦਿਆ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਸਾਫ਼ ਸੁਥਰਾ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸ਼ਹਿਰ ਦੀ ਸਾਫ਼-ਸਫਾਈ ਅਤੇ ਸੁੰਦਰਤਾ ਨੂੰ ਵਧਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀ ਅਧਿਕਾਰੀ ਤੇ ਪਤਵੰਤੇ ਵਿਅਕਤੀ ਮੌਜੂਦ ਸਨ।