ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਦੀ ਕੀਤੀ ਗਈ ਸ਼ੁਰੂਆਤ

Faridkot Politics Punjab

ਫ਼ਰੀਦਕੋਟ 21 ਸਤੰਬਰ,2024

ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ-2024 ਨੂੰ ਸਮਰਪਿਤ ਮੇਲਾ ਖੂਨਦਾਨੀਆ ਦੇ ਤਹਿਤ ਸ. ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਵੱਲੋਂ ਕੈਨਰਾ ਬੈਂਕ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਕਾਰਜ ਦੇ ਨਾਲ ਜੁੜੇ ਹੋਏ ਸਾਰੇ ਹੀ ਇਲਾਕਾ ਨਿਵਾਸੀ ਅਤੇ ਸਿਹਤ ਵਿਭਾਗ ਦੇ ਅਮਲੇ ਦਾ ਕੰਮ ਪ੍ਰਸ਼ੰਸਾਯੋਗ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਅਜੀਹੀਆਂ ਸੰਸਥਾਵਾਂ ਵਧਾਈ ਦੀਆਂ ਪਾਤਰ ਹੁੰਦੀਆਂ ਹਨ, ਇਨ੍ਹਾਂ ਸਦਕਾ ਹੀ ਜਰੂਰਤਮੰਦ ਲੋਕਾਂ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸਪੀਰਕ ਸ. ਸੰਧਵਾਂ ਵੱਲੋਂ ਬਲੱਡ ਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸ.ਜਸਵਿੰਦਰ ਸਿੰਘ ਢਿੱਲੋ ਮੈਮੋਰੀਅਲ ਵੈਲਫੇਅਰ ਸੋਸਾਇਟੀ ਦੇ ਆਹੁਦੇਦਾਰਾਂ ਵੱਲੋਂ ਦੱਸਿਆ ਗਿਆ ਕਿ ਇਹ ਕੈਂਪ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਲਗਾਇਆ ਗਿਆ ਹੈ। ਖੂਨਦਾਨ ਕੈਂਪ ਵਿਚ 80 ਯੂਨਿਟ ਬਲੱਡ ਇਕੱਤਰ ਕੀਤਾ ਗਿਆ।    

   ਇਸ ਮੌਕੇ ਅਰਸ਼ ਸੱਚਰ, ਮੁੰਨਾ ਖਾਨ ਮੁਸਲਿਮ ਵੈਲਫੇਅਰ ਸੁਸਾਇਟੀ ਸ਼ਰਨਜੀਤ ਸਿੰਘ ਸਰਾਂ ਪੰਜਾਬ ਪ੍ਰਧਾਨ ਆਲ ਇੰਡੀਆ ਕਿਸਾਨ ਯੂਨੀਅਨ ਏਕਤਾ ਫਤਿਹ, ਜਸਵੀਰ ਸਿੰਘ ਸਰਪ੍ਰਸਤ,  ਗੁਰਜੀਤ ਹੈਰੀ ਢਿੱਲੋਂ, ਸਮੇਤ ਵੱਡੀ ਗਿਣਤੀ ਵਿਚ ਆਹੁਦੇਦਾਰ ਹਾਜ਼ਰ ਸਨ।